ਸੰਗਤ ਮੰਡੀ (ਮਨਜੀਤ) : ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਤੋਂ ਬਾਂਡੀ ਨੂੰ ਜਾਂਦੀ ਲਿੰਕ ਸੜਕ 'ਤੇ ਫਾਟਕ ਦੇ ਨਜ਼ਦੀਕ ਟ੍ਰੈਕਟਰ 'ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ ਜਿਸ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ। ਸੰਗਤ ਸਹਾਰਾ ਵਰਕਰ ਚਰਨਜੀਤ ਸਿੰਘ ਮਛਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਟਰਸਾਈਕਲ ਸਵਾਰ ਬੰਸਾ ਰਾਮ (25) ਪੁੱਤਰ ਸਰਦਾਰੀ ਰਾਮ ਵਾਸੀ ਪੱਕਾ ਕਲਾਂ ਬਾਂਡੀ ਪਿੰਡ ਤੋਂ ਆਪਣੇ ਪਿੰਡ ਵੱਲ ਆ ਰਿਹਾ ਸੀ ਜਦਕਿ ਟ੍ਰੈਕਟਰ ਸਵਾਰ ਵਿਅਕਤੀ ਚੱਕ ਰੁਲਦੂ ਸਿੰਘ ਵਾਲਾ ਤੋਂ ਆ ਰਿਹਾ ਸੀ। ਜਦ ਉਕਤ ਦੋਵੇਂ ਵਾਹਨ ਫਾਟਕ ਨਜ਼ਦੀਕ ਪਹੁੰਚੇ ਤਾਂ ਆਹਮੋ-ਸਾਹਮਣੇ ਸਿੱਧੀ ਟੱਕਰ ਹੋ ਗਈ ਜਿਸ 'ਚ ਮੋਟਰਸਾਈਕਲ ਸਵਾਰ ਬੰਸਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਟ੍ਰੈਕਟਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸੰਗਤ ਦੀ ਪੁਲਸ 'ਤੇ ਸੰਗਤ ਸਹਾਰਾ ਦੇ ਵਰਕਰ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ। ਸਹਾਰਾ ਵਰਕਰਾਂ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਵਲੋਂ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਮਾਨਸਾ ਜ਼ਿਲੇ ਦੀ ਆਬੋ ਹਵਾ 'ਚ ਜ਼ਹਿਰੀਲਾ ਧੁੰਆਂ ਫੈਲਣ ਨਾਲ ਹਲਾਤ ਹੋਏ ਗੰਭੀਰ
NEXT STORY