ਚੱਬੇਵਾਲ, (ਗੁਰਮੀਤ)- ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ 'ਤੇ ਅੱਜ ਸਵੇਰੇ ਅੱਡਾ ਚੱਗਰਾਂ ਨੇੜੇ ਬੱਸ ਤੇ ਐਕਟਿਵਾ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਐਕਟਿਵਾ ਸਵਾਰ 2 ਵਿਦਿਆਰਥਣਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਉਨ੍ਹਾਂ ਨੂੰ ਇਲਾਜ ਲਈ ਤੁਰੰਤ ਨੇੜਲੇ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਥਾਣਾ ਚੱਬੇਵਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾ ਦੇਵੀ (18) ਪੁੱਤਰੀ ਚਰਨਜੀਤ ਅਤੇ ਸੋਨੀਆ (17) ਪੁੱਤਰੀ ਰਾਜਨ ਵਾਸੀਆਨ ਨਾਰੂ ਨੰਗਲ, ਆਪਣੀ ਐਕਟਿਵਾ ਨੰਬਰ ਪੀ ਬੀ 07 ਏ ਡਬਲਯੂ-5393 'ਤੇ ਸਵਾਰ ਹੋ ਕੇ ਨਾਰੂ ਨੰਗਲ ਤੋਂ ਹੁਸ਼ਿਆਰਪੁਰ ਵੱਲ ਆਪਣੇ ਕਾਲਜ ਜਾ ਰਹੀਆਂ ਸਨ ਕਿ ਅੱਡਾ ਚੱਗਰਾਂ ਨੇੜੇ ਨਾਰੂ ਨੰਗਲ ਦੇ ਮੋੜ 'ਤੇ ਪ੍ਰਾਈਵੇਟ ਕੰਪਨੀ ਦੀ ਬੱਸ ਨੰਬਰ ਪੀ ਬੀ 07 ਏ ਐੱਫ-5879, ਜੋ ਕਿ ਮਾਹਿਲਪੁਰ ਤੋਂ ਹੁਸ਼ਿਆਰਪੁਰ ਵੱਲ ਜਾ ਰਹੀ ਸੀ, ਨਾਲ ਟੱਕਰ ਹੋ ਗਈ। ਸਿੱਟੇ ਵਜੋਂ ਦੋਵੇਂ ਵਿਦਿਆਰਥਣਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਥਾਣਾ ਚੱਬੇਵਾਲ ਦੀ ਪੁਲਸ ਨੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਕਾਤਲ ਗ੍ਰਿਫ਼ਤਾਰ
NEXT STORY