ਲੁਧਿਆਣਾ (ਬੇਰੀ)- ਲੁਧਿਆਣਾ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਤਾਜਪੁਰ ਰੋਡ ’ਤੇ ਜੇਲ੍ਹ ਨੇੜੇ ਇਕ ਬਾਈਕ ਅਤੇ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ, ਜਿਸ ਮਗਰੋਂ ਐਕਟਿਵਾ ਸਵਾਰ ਮੌਕੇ ਤੋਂ ਫਰਾਰ ਹੋ ਗਏ, ਜਦਕਿ ਬਾਈਕ ਸਵਾਰ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਗੋਲੂ ਅਤੇ ਰੌਸ਼ਨ ਵਜੋਂ ਹੋਈ ਹੈ, ਜੋ ਟਿੱਬਾ ਰੋਡ ਦੇ ਰਹਿਣ ਵਾਲੇ ਸਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਗੰਭੀਰ ਇਲਜ਼ਾਮ ਲਗਾਏ ਹਨ ਤੇ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ। ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਫਿਲਹਾਲ ਮੌਕੇ ਤੋਂ ਪਤਾ ਲੱਗਾ ਕਿ ਸੜਕ ਹਾਦਸਾ ਹੋਇਆ ਹੈ।
ਇਹ ਵੀ ਪੜ੍ਹੋ- CBI ਨੇ ਬਿਜਲੀ ਵਿਭਾਗ ਦੇ JE ਨੂੰ ਕੀਤਾ ਗ੍ਰਿਫ਼ਤਾਰ
ਏ.ਐੱਸ.ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਗੋਲੂ ਅਤੇ ਰੌਸ਼ਨ ਕਿਰਾਏ ਦੇ ਮਕਾਨ ’ਚ ਰਹਿੰਦੇ ਸਨ। ਉਹ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਸਨ। ਐਤਵਾਰ ਦੇਰ ਰਾਤ ਗੋਲੂ ਅਤੇ ਰੌਸ਼ਨ ਬਾਈਕ ’ਤੇ ਜਾ ਰਹੇ ਸਨ। ਜਦੋਂ ਉਹ ਜੇਲ੍ਹ ਨੇੜੇ ਪੁੱਜੇ ਤਾਂ ਅਚਾਨਕ ਉਨ੍ਹਾਂ ਦੀ ਬਾਈਕ ਐਕਟਿਵਾ ਨਾਲ ਟਕਰਾ ਗਈ ਅਤੇ ਗੋਲੂ ਅਤੇ ਰੌਸ਼ਨ ਸੜਕ ’ਤੇ ਡਿੱਗ ਪਏ।
ਜੇਲ੍ਹ ਦੇ ਨੇੜੇ ਇਕ ਪੁਲਸ ਮੁਲਾਜ਼ਮ ਨੇ ਦੇਖਿਆ ਕਿ ਨੌਜਵਾਨ ਬਾਈਕ ’ਤੇ ਜਾ ਰਹੇ ਸਨ ਕਿ ਫਿਰ ਸੜਕ ਹਾਦਸਾ ਵਾਪਰ ਗਿਆ। ਫਿਲਹਾਲ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ।
ਇਹ ਵੀ ਪੜ੍ਹੋ- ਭੈਣ ਨੂੰ ਮਿਲਣ ਜਾਂਦੇ ਪੰਜਾਬ ਪੁਲਸ ਦੇ ASI ਨਾਲ ਵਾਪਰ ਗਿਆ ਭਾਣਾ, ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੱਖਿਆ ਮੰਤਰੀ ਦੀ ਸਕੂਲਾਂ ਨੂੰ ਸਖਤ ਚਿਤਾਵਨੀ, ਕਿਹਾ-ਰੱਦ ਕਰ ਦਿਆਂਗੇ ਮਾਨਤਾ
NEXT STORY