ਤਲਵੰਡੀ ਸਾਬੋ (ਮੁਨੀਸ਼ ਗਰਗ) : ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਦਿਨ-ਬ-ਦਿਨ ਇਨਸਾਨ ਦੇ ਦੁਸ਼ਮਣ ਬਣਦੇ ਜਾ ਰਹੇ ਹਨ। ਜਿਸ ਕਾਰਨ ਆਏ ਦਿਨ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ 'ਚ ਕਿਸੇ ਨਾ ਕਿਸੇ ਨੂੰ ਜਾਨ ਤੋਂ ਹੱਥ ਧੋਣਾ ਪੈ ਰਿਹਾ ਹੈ। ਤਾਜ਼ਾ ਮਾਮਲਾ ਤਲਵੰਡੀ ਸਾਬੋ ਦਾ ਸਾਹਮਣੇ ਆਇਆ ਹੈ, ਜਿਥੇ ਸੜਕ 'ਤੇ ਘੁੰਮ ਰਹੇ ਆਵਾਰਾ ਪਸ਼ੂ ਨਾਲ ਇਕ ਵਿਅਕਤੀ ਦੀ ਜ਼ੋਰਦਾਰ ਟੱਕਰ ਹੋਣ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਮ੍ਰਿਤਕ ਪਰਿਵਾਰ ਦੀ ਮਦਦ ਕਰਨ ਦੀ ਗੁਹਾਰ ਲਗਾਈ ਹੈ।
ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਸੁਖਮਿੰਦਰ ਸਿੰਘ ਪੰਜ ਲੜਕੀਆਂ ਦਾ ਪਿਤਾ ਸੀ ਅਤੇ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਦੀ ਸੇਵਾ ਨਿਭਾਅ ਰਿਹਾ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਸ ਮ੍ਰਿਤਕ ਪਰਿਵਾਰ ਦੀ ਕਿੰਨੀ ਕੁ ਮਦਦ ਕਰਦੀ ਹੈ।
ਬੇਅਦਬੀ ਮਾਮਲੇ 'ਚ ਵੱਡੇ ਭਰਾ ਵਿਰੁੱਧ ਬੋਲਣ ਤੋਂ ਗੁਰਦਾਸ ਬਾਦਲ ਨੇ ਕੀਤਾ ਗੁਰੇਜ਼
NEXT STORY