ਬਠਿੰਡਾ (ਸੁਖਵਿੰਦਰ) : ਬੀਤੀ ਦੇਰ ਰਾਤ ਰੋਜ਼ ਗਾਰਡਨ ਦੇ ਨਜ਼ਦੀਕ ਓਵਰਬ੍ਰਿਜ਼ 'ਤ ਇਕ ਕਾਰ ਅਤੇ ਟਰਾਲੇ ਦੀ ਟੱਕਰ ਹੋ ਗਈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਪ੍ਰੰਤੂ ਉਸ ਤੋਂ ਪਹਿਲਾਂ ਹੀ ਲੋਕਾਂ ਨੇ ਦੋਵਾਂ ਕਾਰ ਸਵਾਰਾਂ ਨੂੰ ਬਾਹਰ ਕੱਢ ਲਿਆ। ਬਾਅਦ ਵਿਚ ਕਾਰ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਖੇਤਾਂ 'ਚ ਲਾਈ ਅੱਗ ਦੀਆਂ ਲਪਟਾਂ 'ਚ ਐਕਟਿਵਾ ਸਣੇ ਡਿੱਗੇ ਦਾਦੀ-ਪੋਤਾ, ਜਿਊਂਦੀ ਸੜੀ ਬੀਬੀ (ਤਸਵੀਰਾਂ)
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਮੇਰਠ ਤੋਂ ਬਠਿੰਡਾ ਆਪਣੇ ਦੋਸਤਾਂ ਨੂੰ ਲੈਣ ਆਇਆ ਸੀ। ਹਾਦਸੇ ਤੋਂ ਬਾਅਦ ਸਹਾਰਾ ਜਨ ਸੇਵਾ ਨੂੰ ਸੂਚਨਾ ਮਿਲਣ 'ਤੇ ਸਹਾਰਾ ਵਰਕਰਾਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰ ਨੇ ਇਕ ਨੌਜਵਾਨ ਸਲੀਮ ਅਹਿਮਦ (35) ਪੁੱਤਰ ਖਲੀਲ ਅਹਿਮਦ ਵਾਸੀ ਮੇਰਠ (ਉਤਰ ਪ੍ਰਦੇਸ਼) ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਬੇਅੰਤ ਸਿੰਘ (28) ਪੁੱਤਰ ਹਰਕ੍ਰਿਸ਼ਨ ਸਿੰਘ ਵਾਸੀ ਮੇਰਠ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ
ਦੋਵੇਂ ਟੂਰਿਸਟ ਸਨ ਅਤੇ ਕੁਝ ਦੋਸਤਾਂ ਨੂੰ ਨਾਲ ਲੈਣ ਲਈ ਬਠਿੰਡਾ ਆਏ ਸਨ ਅਤੇ ਇਸ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਿਕਰਯੌਗ ਹੈ ਕਿ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਹਾਲਾਕਿ ਲੋਕਾਂ ਨੇ ਉਸ ਤੋਂ ਪਹਿਲਾ ਹੀ ਜ਼ਖਮੀਆਂ ਨੂੰ ਕਾਰ ਤੋਂ ਬਾਹਰ ਕੱਢ ਲਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਆਰਥਿਕ ਰਿਕਵਰੀ ਦੇ ਸੰਕੇਤ, 5 ਮਹੀਨਿਆਂ ਬਾਅਦ ਜੀ. ਐੱਸ. ਟੀ. ਕੁਲੈਕਸ਼ਨ ਫਿਰ ਵਧੀ
ਕਿਸਾਨਾਂ ਦੇ ਵਿਰੋਧ ਤੋਂ ਬਾਅਦ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
NEXT STORY