ਗੜ੍ਹਸ਼ੰਕਰ (ਸੰਜੀਵ) : ਗੜ੍ਹਸ਼ੰਕਰ ਦੇ ਬੰਗਾ ਰੋਡ ਸਥਿਤ ਪਿੰਡ ਚੋਹੜਾ ਨੇੜੇ ਸਥਿਤ ਦਸਮੇਸ਼ ਫਿਲਿੰਗ ਸਟੇਸ਼ਨ ’ਤੇ ਖੜ੍ਹੀ ਕੰਬਾਈਨ ਹੇਠਾਂ ਆਉਣ ਨਾਲ ਬੀਤੀ ਰਾਤ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਡਘਾਮ ਨੇ ਦੱਸਿਆ ਕਿ ਕੰਮ ਤੋਂ ਆਉਣ ਤੋਂ ਬਾਅਦ ਪੈਟਰੋਲ ਪੰਪ ’ਤੇ ਕੰਬਾਈਨ ਖੜ੍ਹੀ ਕਰਕੇ ਸੰਦੀਪ ਸਿੰਘ ਅਤੇ ਮਲਕੀਤ ਸਿੰਘ ਰਾਤ ਨੂੰ ਕੰਬਾਈਨ ਦੇ ਅੱਗੇ ਬੈਠ ਕੇ ਖਾਣਾ ਖਾਣ ਲੱਗ ਪਏ। ਇਸ ਦੌਰਾਨ ਮਲਕੀਤ ਸਿੰਘ ਕੰਬਾਈਨ ’ਤੇ ਚੜ੍ਹ ਗਿਆ ਤਾਂ ਪਤਾ ਨਹੀਂ ਕੀ ਹੋਇਆ ਕਿ ਕੰਬਾਇਨ ਅਚਾਨਕ ਚੱਲ ਪਈ। ਇਸ ਦੇ ਅੱਗੇ ਬੈਠਾ ਸੰਦੀਪ ਸਿੰਘ (27) ਪੁੱਤਰ ਦਰਸ਼ਨ ਸਿੰਘ ਵਾਸੀ ਸੋਢੋਂ ਜ਼ਿਲ੍ਹਾ ਜਲੰਧਰ ਕੰਬਾਈਨ ਦੇ ਹੇਠਾਂ ਆ ਗਿਆ ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਮਲਕੀਤ ਸਿੰਘ ਬੱਗਾ ਪੁੱਤਰ ਭਜਨ ਸਿੰਘ ਵਾਸੀ ਪਟਿਆਲਾ ਮੌਕੇ ਤੋਂ ਫਰਾਰ ਹੋ ਗਿਆ।ਸੰਦੀਪ ਸਿੰਘ ਦੀ ਮ੍ਰਿਤਕ ਦੇਹ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਰੱਖੀ ਗਈ ਹੈ।
ਇਹ ਵੀ ਪੜ੍ਹੋ : ਕੋਟਕਪੂਰਾ ਵਿਚ ਜ਼ਬਰਦਸਤ ਗੈਂਗਵਾਰ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਮੌਤ
ਪੁਲਸ ਸਟੇਸ਼ਨ ਗੜਸ਼ੰਕਰ ਵਿਖੇ ਇਕੱਤਰ ਹੋਏ ਸੰਦੀਪ ਸਿੰਘ ਦੇ ਪਿਤਾ ਦਰਸ਼ਨ ਸਿੰਘ ਸਮੇਤ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸੰਦੀਪ ਸਿੰਘ ਦਾ ਕਤਲ ਹੋਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਦੇ ਸਿਰ ਵਿਚ ਸੱਟਾਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਦੀਆਂ ਤਿੰਨ ਛੋਟੀਆਂ-ਛੋਟੀਆਂ ਬੇਟੀਆਂ ਹਨ ਅਤੇ ਉਹ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪੇਟ ਭਰਦਾ ਸੀ।
ਇਹ ਵੀ ਪੜ੍ਹੋ : ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਪੋਸਟਮਾਰਟਮ ਦੌਰਾਨ ਵੱਡਾ ਖ਼ੁਲਾਸਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੜ੍ਹਸ਼ੰਕਰ ਇਕਬਾਲ ਸਿੰਘ ਨੇ ਦੱਸਿਆ ਕਿ ਰਾਤ ਨੂੰ ਦੋਵੇਂ ਡਰਾਈਵਰ ਇਕੱਠੇ ਸਨ ਅਤੇ ਉਨ੍ਹਾਂ ਇਕੱਠਿਆਂ ਹੀ ਰੋਟੀ ਖਾਧੀ। ਮਲਕੀਤ ਸਿੰਘ ਬੱਗਾ ਪੁੱਤਰ ਭਜਨ ਸਿੰਘ ਕੰਬਾਈਨ ’ਤੇ ਚੜ੍ਹ ਗਿਆ ਅਤੇ ਉਸ ਤੋਂ ਕੰਬਾਈਨ ਬੇਕਾਬੂ ਹੋ ਗਈ। ਇਸ ਦੌਰਾਨ ਸੰਦੀਪ ਸਿੰਘ ਕੰਬਾਈਨ ਦੇ ਹੇਠਾਂ ਆ ਗਿਆ। ਉਸ ਨੂੰ 108 ਐਂਬੂਲੈਂਸ ਵਿਚ ਪਾ ਕੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ ਪਰ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਲੜਾਈ ਝਗੜੇ ਵਾਲੀ ਕੋਈ ਗੱਲ ਨਹੀਂ ਲੱਗਦੀ। ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਦੂਜੇ ਦਿਨ ਜਲੰਧਰ ’ਚ ਫਿਰ ਵਾਰਦਾਤ, ਦੋਸਤਾਂ ਨੂੰ ਦਿਖਾਉਣ ਲਈ ਕੱਢਿਆ ਦੇਸੀ ਕੱਟਾ, ਗੋਲ਼ੀ ਚੱਲਣ ਨਾਲ ਨੌਜਵਾਨ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਨੂੰ ਹਾਈ ਕੋਰਟ ’ਚ ਚੁਣੌਤੀ, ਸੁਣਵਾਈ ਅੱਜ
NEXT STORY