ਜਲੰਧਰ (ਪੰਕਜ/ਕੁੰਦਨ) : ਚੱਲ ਰਹੀ ਪਹਿਲਕਦਮੀ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ, ਸੰਯੁਕਤ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਏਡੀਸੀਪੀ ਹੈੱਡਕੁਆਰਟਰ ਸੁਖਵਿੰਦਰ ਸਿੰਘ ਅਤੇ ਏ.ਸੀ.ਪੀ ਵੈਸਟ ਸਰਵਨਜੀਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਭਰ ਵਿੱਚ ਵੱਖ-ਵੱਖ ਰਣਨੀਤਕ ਥਾਵਾਂ 'ਤੇ ਵਿਸ਼ੇਸ਼ ਨਿਰੀਖਣ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਸੀ.ਪੀ.ਜਲੰਧਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਢਲਾ ਉਦੇਸ਼ ਗੈਰ-ਕਾਨੂੰਨੀ ਨਸ਼ਿਆਂ ਦੇ ਵਪਾਰ 'ਤੇ ਸ਼ਿਕੰਜਾ ਕੱਸਣਾ ਅਤੇ ਸ਼ਹਿਰ ਦੀਆਂ ਹੱਦਾਂ ਅੰਦਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣਾ ਸੀ। ਇਸ ਕਾਰਵਾਈ ਵਿੱਚ ਉੱਚ ਸੰਵੇਦਨਸ਼ੀਲਤਾ ਵਾਲੇ ਖੇਤਰਾਂ ਜਿਵੇਂ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਪਾ ਸੈਂਟਰਾਂ ਅਤੇ ਥਾਣਾ ਬਸਤੀ ਬਾਵਾ ਖੇਲ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰ ਦੀ ਜਾਂਚ ਕੀਤੀ ਗਈ।
ਸੀ.ਪੀ.ਜਲੰਧਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ੇ ਦੇ ਸੌਦਾਗਰਾਂ ਸਬੰਧੀ ਜਾਣਕਾਰੀ ਸਾਂਝੀ ਕਰਕੇ ਪੁਲਸ ਦਾ ਸਾਥ ਦੇਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਭਰੋਸਾ ਦਿਵਾਇਆ ਕਿ "ਸੇਫ਼ ਪੰਜਾਬ" ਪਹਿਲਕਦਮੀ ਤਹਿਤ ਸੂਚਨਾ ਦੇਣ ਵਾਲਿਆਂ ਦੀ ਪਛਾਣ ਅਤੇ ਫੋਨ ਨੰਬਰਾਂ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਇਹ ਦ੍ਰਿੜ ਸੰਕਲਪ ਕਾਰਵਾਈ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਨੈਟਵਰਕ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਜਲੰਧਰ ਪੁਲਸ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਆਪ੍ਰੇਸ਼ਨ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਦੀ ਰਾਖੀ ਅਤੇ ਜਲੰਧਰ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਏਅਰਪੋਰਟ ’ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ
NEXT STORY