Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    1:39:19 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ’ਚ ਗਰਜੇ ਮੁੱਖ ਮੰਤਰੀ ਮਾਨ, ਦਲ ਬਦਲੂ ਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਲਿਆ ਆੜੇ ਹੱਥੀਂ

PUNJAB News Punjabi(ਪੰਜਾਬ)

ਪਟਿਆਲਾ ’ਚ ਗਰਜੇ ਮੁੱਖ ਮੰਤਰੀ ਮਾਨ, ਦਲ ਬਦਲੂ ਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਲਿਆ ਆੜੇ ਹੱਥੀਂ

  • Edited By Anuradha,
  • Updated: 11 Mar, 2024 06:49 PM
Patiala
committed to making punjab a debt free and prosperous state
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ’ਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ’ਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ’ਚ ਮਾਲੀਆ ’ਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ, “ਇਤਿਹਾਸ ’ਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ’ਚ ਸਿਰਫ਼ ਇਕ-ਦੂਜੇ ’ਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ’ਚ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ। ਪਹਿਲੀ ਵਾਰ ਵਪਾਰੀ ਸੂਬੇ ਨੂੰ ਸਫ਼ਲਤਾ ਦੇ ਮੁਕਾਮ ਉਤੇ ਲਿਜਾਣ ਲਈ ਫੈਸਲੇ ਲੈਣ ਦਾ ਅਟੁੱਟ ਅੰਗ ਬਣੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੇਕ ਨੀਅਤ ਸਦਕਾ ਅੱਜ ਨਵੇਂ ਸਕੂਲ ਖੁੱਲ੍ਹ ਰਹੇ ਹਨ, ਨਵੇਂ ਹਸਪਤਾਲ ਬਣ ਰਹੇ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, 43000 ਤੋਂ ਵੱਧ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੀਅਤ ਦੀ ਘਾਟ ਸੀ ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪੱਛੜ ਗਿਆ ਹੈ।

PunjabKesari

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਦਾ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਮੌਕਾਪ੍ਰਸਤ ਹਨ ਜੋ ਸਿਰਫ਼ ਆਪਣੇ ਸਵਾਰਥਾਂ ਲਈ ਦਲ ਬਦਲਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਕੋ-ਇਕ ਏਜੰਡਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਿਆਸਤ ’ਚ ਫਿੱਟ ਕਰਨਾ ਹੈ ਪਰ ਲੋਕਾਂ ਵੱਲੋਂ ਇਨ੍ਹਾਂ ਨੂੰ ਵਾਰ-ਵਾਰ ਨਕਾਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਦੀ ਸੱਤਾ ਦੀ ਭੁੱਖ ਕਦੇ ਨਹੀਂ ਮਿਟਦੀ ਅਤੇ ਇਸ ਲਈ ਇਹ ਲੀਡਰ ਬਹਾਨੇਬਾਜ਼ੀ ਘੜ ਕੇ ਉਨ੍ਹਾਂ ਨਾਲ ਲੜਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਕੋਲ ਨਾ ਤਾਂ ਲੋਕ ਸੇਵਾ ਕਰਨ ਦੀ ਦੂਰਅੰਦੇਸ਼ ਪਹੁੰਚ ਹੈ ਅਤੇ ਨਾ ਹੀ ਕੋਈ ਜਜ਼ਬਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਇੱਕੋ ਇੱਕ ਮਕਸਦ ਸੂਬੇ ਦੀ ਦੌਲਤ ਨੂੰ ਦੋਵੇਂ ਹੱਥੀਂ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਉਦਯੋਗ ਨੂੰ ਬੁਨਿਆਦੀ ਢਾਂਚਾ ਚਾਹੀਦਾ ਹੈ ਅਤੇ ਅਸੀਂ ਨੌਜਵਾਨਾਂ ਲਈ ਨੌਕਰੀਆਂ ਅਤੇ ਸੂਬੇ ਦੀ ਤਰੱਕੀ ਲਈ ਟੈਕਸ ਚਾਹੁੰਦੇ ਹਾਂ।

ਇਹ ਵੀ ਪੜ੍ਹੋ : ਪੰਜਾਬ ਤੇ ਦਿੱਲੀ ਬਦਲ ਗਏ, ਹੁਣ ਬਦਲੇਗਾ ਹਰਿਆਣਾ :  ਮੁੱਖ ਮੰਤਰੀ ਮਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਲ ਸੂਬਾ ਸਰਕਾਰ ਦੀ ਉਦਯੋਗਿਕ ਨੀਤੀ ਦਾ ਆਧਾਰ ਹੈ, ਜਿਸ ਕਾਰਨ ਉਹ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਦੁਨੀਆਂ ਭਰ ’ਚ ਕਾਮਯਾਬ ਹਨ ਪਰ ਇਨ੍ਹਾਂ ਸਿਆਸਤਦਾਨਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਾਰਨ ਉਹ ਸੂਬੇ ਵਿੱਚ ਸਫਲਤਾ ਦੀਆਂ ਪੌੜੀਆਂ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਲਈ ਸੂਬੇ ਨੂੰ ਬਰਬਾਦ ਕੀਤਾ ਹੈ ਅਤੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਵਾਸੀਆਂ ਨੇ ਇਨ੍ਹਾਂ ਆਗੂਆਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੂਬੇ ਦੇ ਲੋਕ ਸਫਲ ਹੋਣ ਤੋਂ ਖੌਫ਼ ਖਾਂਦੇ ਸਨ ਕਿਉਂਕਿ ਸਿਆਸੀ ਲੀਡਰ ਉਨ੍ਹਾਂ ਦੇ ਕਾਰੋਬਾਰ ਵਿੱਚ ਜਬਰੀ ਹਿੱਸਾ ਪਾ ਲੈਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬੇ ’ਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ’ਚ ਕਾਮਯਾਬ ਹੋਣ ਦਾ ਮੌਕਾ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ।

PunjabKesari

ਭਗਵੰਤ ਮਾਨ ਨੇ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ’ਚ ਰਹਿਣ ਦਾ ਰੱਬੀ ਹੱਕ ਹੈ ਜਿਸ ਕਰਕੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਉਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਪਰ ਹੁਣ ਲੋਕ ਇਨ੍ਹਾਂ ਦੇ ਭੰਡੀ ਪ੍ਰਚਾਰ ’ਚ ਨਹੀਂ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਬੇਰੁਜ਼ਗਾਰਾਂ ਦਾ ਨਵਾਂ ਵਰਗ ਹੈ, ਜਿਨ੍ਹਾਂ ਦੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਸਿਆਸੀ ਗੁੰਮਨਾਮੀ ਵੱਲ ਧੱਕ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਵਾਰੀ ਬੰਨ੍ਹ ਕੇ ਹਰ ਪੰਜ ਸਾਲਾਂ ਬਾਅਦ ਸਰਕਾਰ ਬਣਾਉਣ ਵਾਲੀਆਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਦਾ ਬਜਟ ਅਗਾਂਹਵਧੂ ਅਤੇ ‘ਰੰਗਲੇ ਪੰਜਾਬ’ ਦੀ ਝਲਕ ਪੇਸ਼ ਕਰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵਲੋਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ’ਚ ਤਬਦੀਲ ਕਰਨ ਨੂੰ ਹਰੀ ਝੰਡੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਉਹ ਨੁਕਤਾਚੀਨੀ ਕਰਨ ਤੋਂ ਗੁਰੇਜ਼ ਕਰਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੇਣ। ਮੁੱਖ ਮੰਤਰੀ ਨੇ ਕਿਹਾ, “ਰਾਜਨੀਤੀ ਵਿੱਚ ਬਦਲਾਅ ਲਿਆਉਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ 'ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ। ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਮੈਂ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦਾ ਹਾਮੀ ਰਿਹਾ ਹਾਂ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ।” ਮੁੱਖ ਮੰਤਰੀ ਨੇ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਨੇ ਲੋਕਾਂ ਨੂੰ ਰਾਹਤ ਦੇਣ ਦੀ ਪੇਸ਼ਕਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਕਟੌਤੀ ਇਸ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਨਿਰੰਤਰ ਵਾਧਾ ਕੀਤਾ ਪਰ ਹੁਣ ਉੱਚੀਆਂ ਕੀਮਤਾਂ ਵਿੱਚ ਨਿਗੂਣੀ ਕਟੌਤੀ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੀਆਂ ਨੌਟੰਕੀਆਂ ਦੇ ਝਾਂਸੇ ਵਿੱਚ ਨਾ ਆਉਣ ਕਿਉਂਕਿ ਇਹੋ ਜਿਹੇ ਆਗੂ ਅਜਿਹੀਆਂ ਕਾਰਵਾਈਆਂ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ : ਤਿੰਨ-ਚਾਰ ਦਿਨ ਜਿਮ ਜਾਣ ’ਤੇ ਨਹੀਂ ਮੋੜੀ ਫੀਸ, ਹੁਣ ਜਿਮ ਮਾਲਕਾਂ ’ਤੇ ਹੋਈ ਵੱਡੀ ਕਾਰਵਾਈ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸੂਬੇ ਵਿੱਚ 13-0 ਨਾਲ ਜਿਤਾ 'ਆਪ' ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ 13 ਲੋਕ ਸਭਾ ਮੈਂਬਰ ਚੁਣੇ ਜਾਣ 'ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਈ-ਬੱਸ ਸੇਵਾ ਸ਼ਹਿਰ ਵਿੱਚ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੱਸਾਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦੇ ਕੇ ਸ਼ਹਿਰ ਵਿੱਚ ਬੇਮਿਸਾਲ ਵਿਕਾਸ ਅਤੇ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ।

ਇਹ ਵੀ ਪੜ੍ਹੋ : ਭਾਜਪਾ ਨੇ ਜਨਤਾ ਦੀ ਨਬਜ਼ ਟੋਹਣ ਲਈ 13 ਲੋਕ ਸਭਾ ਹਲਕਿਆਂ ’ਚ ਉਤਾਰੀਆਂ ਵੈਨਾਂ : ਸੁਨੀਲ ਜਾਖੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e
 

  • Patiala
  • Chief Minister
  • Bhagwant Singh Mann
  • Punjab
  • ਪਟਿਆਲਾ
  • ਮੁੱਖ ਮੰਤਰੀ
  • ਭਗਵੰਤ ਸਿੰਘ ਮਾਨ
  • ਪੰਜਾਬ

ਸਰਹੱਦੀ ਖੇਤਰ ਦੇ ਨਰੋਟ ਜੈਮਲ ਸਿੰਘ 'ਚ ਕਰੀਬ 17 ਕਰੋੜ ਦੀ ਲਾਗਤ ਨਾਲ ਬਣੇਗਾ ਸੀਵਰੇਜ ਪਲਾਂਟ: ਮੰਤਰੀ ਕਟਾਰੂਚੱਕ

NEXT STORY

Stories You May Like

  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • ed summons chief minister bhagwant mann  s brotherinlaw
    ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
  • bangladesh
    ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • kerala  former chief minister  vijayan fir registered
    ਕੇਰਲਮ ਦੇ ਸਾਬਕਾ ਮੁੱਖ ਮੰਤਰੀ ਵਿਜਯਨ ਦੀਆਂ ਵਧੀਆਂ ਮੁਸ਼ਕਲਾਂ, ਹਾਈ ਕੋਰਟ ਵਲੋਂ FIR ਦਰਜ ਕਰਨ ਦੇ ਹੁਕਮ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +