ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ 'ਚ ਪਰਾਲੀ ਦੇ ਨਿਬੇੜੇ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦਾ ਚੇਅਰਮੈਨ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱÎਸਿਆ ਕਿ ਪੰਜਾਬ ਰਾਜ ਦੇ ਕਿਸਾਨਾਂ ਵੱਲੋਂ ਪਰਾਲੀ ਦੇ ਨਿਬੇੜੇ ਸਬੰਧੀ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ, ਜਿਸ ਨੂੰ ਧਿਆਨ 'ਚ ਰੱਖਦਿਆਂ ਸਰਕਾਰ ਵੱਲੋਂ ਇਹ ਕਮੇਟੀ ਗਠਿਤ ਕੀਤੀ ਗਈ ਹੈ।
ਬੁਲਾਰੇ ਨੇ ਦੱÎਸਿਆ ਕਿ ਇਸ ਕਮੇਟੀ 'ਚ ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਚੇਅਰਮੈਨ ਤੋਂ ਇਲਾਵਾ ਸਕੱਤਰ ਖੇਤੀਬਾੜੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਪ੍ਰਤੀਨਿਧ, ਏ. ਡੀ. ਜੀ. ਪੀ. ਇੰਟੈਲੀਜੈਂਸ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਵਿਅਕਤੀ ਅਤੇ ਖੇਤੀ ਸੰਗਠਨਾਂ ਦੇ ਪ੍ਰਤੀਨਿਧਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ 2 ਮਹੀਨਿਆਂ 'ਚ ਆਪਣੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ।
ਇਤਿਹਾਸ ਦਾ ਡਾਇਰੀ: ਵੱਲਭ ਭਾਈ ਪਟੇਲ ਦੇ 'ਸਰਦਾਰ ਪਟੇਲ' ਬਣਨ ਦੀ ਕਹਾਣੀ (ਵੀਡੀਓ)
NEXT STORY