ਅੰਮ੍ਰਿਤਸਰ (ਦਿਲਜੀਤ) : ਲਾਸ਼ਾਂ ਦੀ ਅਦਲਾ-ਬਦਲੀ ਦੇ ਮਾਮਲੇ ਦੀ ਜਾਂਚ ਕਰਨ ਲਈ ਹਸਪਤਾਲ ਪ੍ਰਸ਼ਾਸਨ ਨੇ 3 ਮੈਂਬਰੀ (ਡਾਕਟਰਾਂ 'ਤੇ ਆਧਾਰਤ) ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ 'ਚ ਮੈਡੀਸਨ ਮਹਿਕਮੇ ਦੇ ਐਸੋਸੀਏਟ ਪ੍ਰੋਫੈਸਰ ਡਾ. ਅਵਤਾਰ ਸਿੰਘ ਧੰਜੂ, ਡਾ. ਹਰਦੀਪ ਸਿੰਘ ਅਤੇ ਡਿਪਟੀ ਮੈਡੀਕਲ ਸੁਪਰਡੈਂਟ ਡਾ. ਨਰਿੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਨਿਸ਼ਚਿਤ ਹੀ ਇਸ ਕਮੇਟੀ ਦੀ ਰਿਪੋਰਟ ਦਰਜਾ-4 ਕਰਮਚਾਰੀਆਂ ਅਤੇ ਨਰਸਿੰਗ ਸਟਾਫ ਖ਼ਿਲਾਫ ਹੋਵੇਗੀ। ਅਜਿਹਾ ਇਸ ਲਈ, ਕਿਉਂਕਿ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰਮਨ ਸ਼ਰਮਾ ਨੇ ਮਲਟੀ ਟਾਸਕ ਵਰਕਰ ਚੰਦਾ, ਸੁਨੀਲ ਕੁਮਾਰ ਅਤੇ 2 ਨਰਸਿੰਗ ਸਿਸਟਰਜ਼ ਖ਼ਿਲਾਫ ਕਾਰਵਾਈ ਲਈ ਮਹਿਕਮੇ ਨੂੰ 18 ਜੁਲਾਈ ਨੂੰ ਹੀ ਲਿਖ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਏ 12ਵੀਂ ਦੇ ਨਤੀਜਿਆਂ 'ਤੇ ਸਿੱਖਿਆ ਮੰਤਰੀ ਦਾ ਪਹਿਲਾ ਬਿਆਨ
ਐੱਸ. ਡੀ. ਐੱਮ. ਸ਼ਿਵਰਾਜ ਸਿੰਘ ਬੱਲ ਕਰਨਗੇ ਜਾਂਚ
ਅੰਮ੍ਰਿਤਸਰ (ਨੀਰਜ) : ਕੋਰੋਨਾ ਮ੍ਰਿਤਕ ਦੇਹਾਂ ਦੀ ਅਦਲਾ-ਬਦਲੀ ਦੇ ਮਾਮਲੇ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਲਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਇਸ ਮਾਮਲੇ ਦੀ ਮੈਜਿਸਟ੍ਰੇਟ ਅਧਿਕਾਰੀ ਜਾਂਚ ਲਈ ਐੱਸ. ਡੀ. ਐੱਮ. ਅੰਮ੍ਰਿਤਸਰ (2) ਮੇਜਰ ਸ਼ਿਵਰਾਜ ਸਿੰਘ ਬੱਲ ਨੂੰ ਜ਼ਿੰਮੇਵਾਰੀ ਸੌਪੀ ਹੈ। ਇਸ ਮਾਮਲੇ ਦੀ ਜਾਂਚ ਰਿਪੋਰਟ ਵੀ ਛੇਤੀ ਤੋਂ ਛੇਤੀ ਸੌਪਣ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਹਸਪਤਾਲ ਦੀ ਪ੍ਰਬੰਧਕੀ ਲਾਪਰਵਾਹੀ ਦੇ ਚੱਲਦਿਆਂ ਮੁਕੇਰੀਆਂ ਦੇ ਪਿੰਡ ਟਾਂਡਾ ਰਾਮ ਸਹਾਏ ਦੇ ਬਜ਼ੁਰਗ ਕੋਰੋਨਾ ਮ੍ਰਿਤਕ ਦੇਹ ਦੇ ਸਥਾਨ 'ਤੇ ਅੰਮ੍ਰਿਤਸਰ ਦੀ ਔਰਤ ਕੋਰੋਨਾ ਮ੍ਰਿਤਕ ਦੀ ਮ੍ਰਿਤਕ ਦੇਹ ਭੇਜ ਦਿੱਤੀ ਗਈ ਸੀ। ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦਾ ਬਿਹਤਰ ਇਲਾਜ ਕੀਤੇ ਜਾਣ ਦੇ ਦਾਅਵੇ ਵੀ ਫੋਕੇ ਸਾਬਤ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪਰਦੇਸ ਬੈਠੇ ਵੀਰਾਂ ਨੂੰ 'ਰੱਖੜੀ' ਭੇਜਣ ਲਈ ਭੈਣਾਂ ਦੀ ਜੱਦੋ-ਜਹਿਦ
ਇਹ ਸੀ ਮਾਮਲਾ
ਕੋਰੋਨਾ ਦੇ ਕਾਰਨ ਮੌਤ ਦਾ ਸ਼ਿਕਾਰ ਹੋਈ ਡੈਮਗੰਜ ਇਲਾਕੇ ਦੀ ਔਰਤ ਦੀ ਮ੍ਰਿਤਕ ਦੇਹ ਸਿਹਤ ਮਹਿਕਮੇ ਦੀ ਮਦਦ ਨਾਲ ਹੁਸ਼ਿਆਰਪੁਰ ਤੋਂ ਅੰਮ੍ਰਿਤਸਰ ਲਿਆਂਦਾ ਗਿਆ। ਗਲਤੀ ਕਰਨ ਵਾਲੇ ਗੁਰੂ ਨਾਨਕ ਦੇਵ ਹਸਪਤਾਲ ਪ੍ਰਸ਼ਾਸਨ ਵਲੋਂ ਮ੍ਰਿਤਕ ਦੇਹ ਦੀ ਪਹਿਲਾਂ ਪਰਿਵਾਰ ਵਾਲਿਆਂ ਵਲੋਂ ਹਸਪਤਾਲ ਕੰਪਲੈਕਸ 'ਚ ਪਛਾਣ ਕਰਵਾਈ ਗਈ, ਫਿਰ ਉਨ੍ਹਾਂ ਨੂੰ ਸੌਂਪਿਆ ਗਿਆ, ਉਥੇ ਹੀ ਪੀੜਤ ਪਰਿਵਾਰ ਵਲੋਂ ਹਸਪਤਾਲ ਪ੍ਰਸ਼ਾਸਨ ਦੀ ਨਾਲਾਇਕੀ ਦੀ ਨਿੰਦਾ ਕਰਦੇ ਹੋਏ ਡਾਕਟਰਾਂ 'ਤੇ ਮ੍ਰਿਤਕ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਲਾਏ ਗਏ। ਜਾਣਕਾਰੀ ਅਨੁਸਾਰ ਗੁਰੂ ਨਾਨਕ ਦੇਵ ਹਸਪਤਾਲ ਦੀ ਆਈਸੋਲੇਸ਼ਨ ਵਾਰਡ 'ਚ ਦਾਖਲ ਕੋਰੋਨਾ ਪਾਜ਼ੇਟਿਵ ਡੈਮਗੰਜ ਦੀ ਰਹਿਣ ਵਾਲੀ ਪਦਮਾ ਦੀ ਮ੍ਰਿਤਕ ਦੇਹ 'ਤੇ ਗਲਤ ਟੈਗ ਲੱਗਣ ਦੇ ਕਾਰਨ ਹੁਸ਼ਿਆਰਪੁਰ ਭੇਜ ਦਿੱਤਾ ਗਿਆ ਸੀ ਅਤੇ ਉਸ ਦੌਰਾਨ ਮ੍ਰਿਤਕ ਹੁਸ਼ਿਆਰਪੁਰ ਦੇ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਪਦਮਾ ਦੇ ਪਰਿਵਾਰ ਨੂੰ ਸੌਂਪੀ ਗਈ ਸੀ ਅਤੇ ਉਨ੍ਹਾਂ ਨੇ ਪ੍ਰੀਤਮ ਦਾ ਸਸਕਾਰ ਵੀ ਕਰ ਦਿੱਤਾ ਸੀ। ਉੱਧਰ, ਪ੍ਰੀਤਮ ਸਿੰਘ ਦੇ ਘਰ ਵਾਲਿਆਂ ਨੇ ਲਾਸ਼ ਨੂੰ ਵੇਖਿਆ ਤਾਂ ਉਹ ਔਰਤ ਨਿਕਲੀ ਅਤੇ ਫਿਰ ਵਿਵਾਦ ਖੜ੍ਹਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਪ੍ਰੀਤਮ ਦੇ ਪਰਿਵਾਰਿਕ ਮੈਬਰਾਂ ਵਲੋਂ ਪਦਮਾ ਦੀ ਮ੍ਰਿਤਕ ਦੇਹ ਤੋਂ ਮਨਾ ਕਰ ਦਿੱਤਾ ਗਿਆ ਕਿਉਂਕਿ ਅਸਲ ਪ੍ਰਸ਼ਾਸਨ ਵਲੋਂ ਕੀਤੀ ਗਈ ਲਾਪਰਵਾਹੀ ਨੂੰ ਲੈ ਕੇ ਉਨ੍ਹਾਂ 'ਚ ਭਾਰੀ ਰੋਸ ਸੀ ਪਰ ਹੁਸ਼ਿਆਰਪੁਰ ਪ੍ਰਸ਼ਾਸਨ ਵਲੋਂ ਪਰਿਵਾਰਿਕ ਮੈਬਰਾਂ ਨੂੰ ਭਰੋਸੇ 'ਚ ਲੈਂਦੇ ਹੋਏ ਪਦਮਾ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਲਿਆਂਦੀ ਗਈ।
ਸ੍ਰੀ ਰਾਮ ਚੌਂਕ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਬਣਨਾ ਸ਼ੁਰੂ, ਲੋਕਾਂ ਵਲੋਂ ਕੰਮ ਜਲਦ ਨੇਪਰੇ ਚਾੜ੍ਹਨ ਦੀ ਮੰਗ
NEXT STORY