ਮਾਨਸਾ (ਮਿੱਤਲ,ਬਾਂਸਲ)-ਪੈਟਰੋਲ ਤੇ ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਤੇ ਦਿਨੋ-ਦਿਨ ਵੱਧ ਰਹੀ ਮਹਿੰਗਾਈ ਖਿਲਾਫ ਰੋਸ ਪ੍ਰਗਟ ਕਰਨ ਲਈ ਅੱਜ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਜ਼ਿਲੇ ਦੇ ਪਿੰਡ ਸ਼ੇਰਖਾਂਵਾਲਾ, ਸੈਦੇਵਾਲਾ ਤੇ ਆਲਮਪੁਰ ਮੰਦਰਾਂ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਕੌਮਾਂਤਰੀ ਮਾਰਕੀਟ 'ਚ ਤੇਲ ਦੀਆਂ ਕੀਮਤਾਂ ਵਿਚ ਆਈ ਭਾਰੀ ਗਿਰਾਵਟ ਦੇ ਬਾਵਜੂਦ ਦੇਸ਼ 'ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀਆਂ ਸਾਰੀਆਂ ਆਰਥਿਕ ਨੀਤੀਆਂ ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ। ਭਾਜਪਾ ਵੱਲੋਂ ਜੰਮੂ-ਕਸ਼ਮੀਰ ਦੀ ਮਹਿਬੂਬਾ ਮੁਫਤੀ ਸਰਕਾਰ ਤੋਂ ਸਮਰਥਨ ਵਾਪਸ ਲਏ ਜਾਣ ਬਾਰੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਦੋਵਾਂ ਪਾਰਟੀਆਂ ਨੇ ਸੱਤਾ ਸੁੱਖ ਭੋਗਣ ਲਈ ਬੇਅਸੂਲਾਂ ਗਠਜੋੜ ਕੀਤਾ ਤੇ ਹੁਣ 2019 ਦੀਆਂ ਵੋਟਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਦਾ ਧਿਆਨ ਆਪਣੀਆਂ ਨਾਕਾਮੀਆਂ ਵਾਲੇ ਪਾਸੇ ਤੋਂ ਹਟਾਉਣ ਲਈ ਇਹ ਗਠਜੋੜ ਤੋੜ ਦਿੱਤਾ।
ਇਸ ਮੌਕੇ ਕਾਮਰੇਡ ਗੁਰਬਚਨ ਸਿੰਘ ਮੰਦਰਾਂ, ਤਹਿਸੀਲ ਬੁਢਲਾਡਾ ਦੇ ਸਕੱਤਰ ਕਾਮਰੇਡ ਵੇਦ ਪ੍ਰਕਾਸ਼, ਜਗਨ ਨਾਥ ਬੋਹਾ, ਜੀਤ ਸਿੰਘ ਬੋਹਾ, ਮਨਜੀਤ ਕੌਰ ਗਾਮੀਵਾਲਾ, ਸੀਤਾ ਸਿੰਘ ਤੇ ਤਰਸੇਮ ਚੰਦ ਸੈਕਟਰੀ ਨੇ ਵੀ ਸੰਬੋਧਨ ਕੀਤਾ।
'ਰੈਫਰੈਂਡਮ-2020' 'ਤੇ ਸੁਖਪਾਲ ਖਹਿਰਾ ਦਾ ਵਿਰੋਧੀਆਂ ਨੂੰ ਤਿੱਖਾ ਜਵਾਬ (ਵੀਡੀਓ)
NEXT STORY