ਲੁਧਿਆਣਾ (ਭਾਸ਼ਾ): ਕੇਂਦਰੀ ਜੀ.ਐੱਸ.ਟੀ. ਅਧਿਕਾਰੀਆਂ ਨੇ ਲੋਹਾ ਅਤੇ ਸਟੀਲ ਖੇਤਰ ਵਿਚ ਇਕ ਜਾਅਲੀ ਕੰਪਨੀ ਦਾ ਪਰਦਾਫਾਸ਼ ਕੀਤਾ ਹੈ। ਕੰਪਨੀ ਨੇ 29.43 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਅਤੇ 5.29 ਕਰੋੜ ਰੁਪਏ ਦੀ ਜੀ.ਐੱਸ.ਟੀ. ਚੋਰੀ ਕੀਤੀ। ਇਸ ਮਾਮਲੇ ਵਿਚ ਕੰਪਨੀ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ
ਸ਼ੁੱਕਰਵਾਰ ਨੂੰ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇਨਪੁਟ ਟੈਕਸ ਕ੍ਰੈਡਿਟ ਨੂੰ ਧੋਖਾਧੜੀ ਨਾਲ ਪਾਸ ਕਰਨ ਲਈ ਬਣਾਈ ਗਈ ਇਹ ਜਾਅਲੀ ਕੰਪਨੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਸਥਿਤ ਸੀ। ਬਿਆਨ ਅਨੁਸਾਰ, ਇਸ ਦਾ ਪਰਦਾਫਾਸ਼ ਲੁਧਿਆਣਾ ਸੀ.ਜੀ.ਐੱਸ.ਟੀ. ਕਮਿਸ਼ਨਰ ਦਫ਼ਤਰ ਦੁਆਰਾ ਕੀਤਾ ਗਿਆ ਸੀ। ਜਾਂਚ ਵਿਚ ਪਤਾ ਲੱਗਿਆ ਹੈ ਕਿ ਫਰਮ ਨੇ 29.43 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਅਤੇ ਪਾਸ ਕੀਤੇ। ਇਸ ਨਾਲ 5.29 ਕਰੋੜ ਰੁਪਏ ਦੀ ਜੀ.ਐੱਸ.ਟੀ. ਚੋਰੀ ਹੋਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਇਹ ਵੀ ਦੋਸ਼ ਲਗਾਏ ਗਏ ਹਨ ਕਿ ਫਰਮ ਨੇ ਜੀ.ਐੱਸ.ਟੀ. ਲਾਗੂ ਕਰਨ ਵਾਲੀਆਂ ਏਜੰਸੀਆਂ ਦੁਆਰਾ ਜਾਂਚ ਤੋਂ ਬਚਣ ਲਈ ਜਾਅਲੀ ਈ-ਵੇਅ ਬਿੱਲ ਅਤੇ ਹੋਰ ਸਬੰਧਤ ਦਸਤਾਵੇਜ਼ ਤਿਆਰ ਕੀਤੇ ਸਨ। ਕੰਪਨੀ ਦੇ ਮਾਲਕ ਨੂੰ ਵੀਰਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਜੀਦਾ ਬਲਾਸਟ ਮਾਮਲੇ 'ਚ ਵੱਡਾ ਖੁਲਾਸਾ, ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਦੇ...
NEXT STORY