ਪਟਿਆਲਾ (ਬਲਜਿੰਦਰ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਟਿਆਲਾ ਜ਼ਿਲੇ ਦੇ ਸਮੁੱਚੇ ਗੜੇਮਾਰ ਪੀੜਤ ਕਿਸਾਨਾਂ ਦੇ ਮੁਆਵਜ਼ੇ ਦਾ ਮਾਮਲਾ ਮੇਰੇ ਵੱਲੋਂ ਪਹਿਲਾਂ ਵਿਧਾਨ ਸਭਾ ਵਿਚ ਚੁੱਕਿਆ ਗਿਆ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਗਿਆ। ਪੱਤਰ ਦੇ ਜਵਾਬ ਵਿਚ ਮੁੱਖ ਮੰਤਰੀ ਵੱਲੋਂ ਲਿਖਤ ਵਿਚ ਅਧਿਕਾਰਤ ਤੌਰ 'ਤੇ ਦੱਸਿਆ ਕਿ ਜੁਲਾਈ ਵਿਚ ਗੜੇਮਾਰੀ ਦੇ ਮੁਆਵਜ਼ੇ ਦੇ ਪੈਸੇ ਜਾਰੀ ਕਰ ਦਿੱਤੇ ਹਨ। ਉੁਨ੍ਹਾਂ ਵੱਲੋਂ ਹੀ ਪਹਿਲਾਂ ਸਮੁੱਚੇ ਕਿਸਾਨਾਂ ਦੇ ਮੁਆਵਜ਼ੇ ਦੇ ਕੇਸ ਬਣਾ ਕੇ ਭੇਜੇ ਗਏ ਸਨ, ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਵੱਲੋਂ ਅਜੇ ਹਲਕਾ ਸਨੌਰ ਦੇ ਕਿਸਾਨਾਂ ਦੇ ਮੁਆਵਜ਼ੇ² ਦੇ ਪੈਸੇ ਨਹੀਂ ਦਿੱਤੇ ਜਾ ਰਹੇ। ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਇਸ ਸਬੰਧੀ ਉੁਨ੍ਹਾਂ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਅਤੇ ਉੁਨ੍ਹਾਂ ਭਰੋਸਾ ਦਿਵਾਇਆ ਜਲਦ ਹੀ ਪੈਸੇ ਰਿਲੀਜ਼ ਕਰ ਦਿੱਤੇ ਜਾਣਗੇ। ਵਿਧਾਇਕ ਚੰਦੂਮਾਜਰਾ ਨੇ ਦੱਸਿਆ ਕਿ ਉੁਹ ਸੋਮਵਾਰ ਨੂੰ ਹਲਕੇ ਦੇ ਕਿਸਾਨਾਂ ਦੇ ਮੁਆਵਜ਼ੇ ਦੇ ਪੈਸਿਆਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਮਿਲਣਗੇ।
ਟਰੇਨਾਂ ਦਾ ਦੇਰੀ ਨਾਲ ਚੱਲਣਾ ਤੇ ਯਾਤਰੀਆਂ ਦੀ ਪ੍ਰੇਸ਼ਾਨੀ ਬਾਦਸਤੂਰ ਜਾਰੀ
NEXT STORY