ਚੰਡੀਗੜ੍ਹ (ਗੰਭੀਰ) : ਪੰਜਾਬ ਪੁਲਸ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਰਿਸ਼ਵਤ ਦੀ ਸ਼ਿਕਾਇਤ ਦਰਜ ਕਰਵਾਉਣ ਵਾਲੇ ਆਕਾਸ਼ ਬੱਤਾ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਪਣੀ ਪਟੀਸ਼ਨ 'ਚ ਬੱਤਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਡੀ. ਆਈ. ਜੀ. ਭੁੱਲਰ ਅਤੇ ਉਨ੍ਹਾਂ ਦੇ ਸਾਥੀਆਂ ਤੋਂ ਗੰਭੀਰ ਜਾਨ ਦਾ ਖ਼ਤਰਾ ਹੈ। ਉਨ੍ਹਾਂ ਨੇ ਅਦਾਲਤ ਤੋਂ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਦੇ ਜਸਟਿਸ ਅਮਨ ਚੌਧਰੀ ਨੇ ਪੰਜਾਬ ਸਰਕਾਰ ਅਤੇ ਸੀ. ਬੀ. ਆਈ. ਨੂੰ ਪਟੀਸ਼ਨਰ ਦੇ ਖ਼ਤਰੇ ਦੀ ਧਾਰਨਾ ਦੀ ਜਾਂਚ ਕਰਨ ਅਤੇ ਜੇਕਰ ਜ਼ਰੂਰੀ ਹੋਵੇ ਤਾਂ ਕਾਨੂੰਨ ਅਨੁਸਾਰ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਆਪਣੀ ਪਟੀਸ਼ਨ 'ਚ ਬੱਤਾ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਪੰਜਾਬ ਪੁਲਸ, ਭੁੱਲਰ ਦੇ ਪ੍ਰਭਾਵ ਹੇਠ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਝੂਠੇ ਮਾਮਲੇ 'ਚ ਫਸਾ ਸਕਦੀ ਹੈ ਜਾਂ ਸਬੂਤ ਨਸ਼ਟ ਕਰਨ ਲਈ ਹਾਦਸਾ ਵੀ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗੀ ਅੱਗ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਮੌਕੇ ਦੀਆਂ ਤਸਵੀਰਾਂ
ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿਚ ਮੁੱਖ ਸ਼ਿਕਾਇਤਕਰਤਾ ਹੈ, ਇਸ ਲਈ ਉਨ੍ਹਾਂ ’ਤੇ ਦਬਾਅ ਪਾਇਆ ਜਾ ਸਕਦਾ ਹੈ। ਪਟੀਸ਼ਨ ਵਿਚ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ। ਪਟੀਸ਼ਨ ਦੇ ਅਨੁਸਾਰ ਪਟੀਸ਼ਨਕਰਤਾ ਅਤੇ ਉਸਦੇ ਪਰਿਵਾਰ ਜਿਸ 'ਚ ਉਸਦੀ ਪਤਨੀ ਅਤੇ ਤਿੰਨ ਨਾਬਾਲਗ ਬੱਚੇ ਸ਼ਾਮਲ ਹਨ, ਨੂੰ ਡੀ. ਆਈ. ਜੀ. ਅਤੇ ਉਨ੍ਹਾਂ ਦੇ ਨਿੱਜੀ ਸਹਾਇਕਾਂ ਤੋਂ ਲਗਾਤਾਰ ਖ਼ਤਰਾ ਹੈ। ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਨਾਲ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਵੀਰਵਾਰ ਨੂੰ ਸੀ. ਬੀ. ਆਈ. ਨੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਇੱਕ ਨਿੱਜੀ ਵਿਅਕਤੀ ਸਮੇਤ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। 2009 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਭੁੱਲਰ, ਜੋ ਇਸ ਸਮੇਂ ਰੂਪਨਗਰ (ਰੋਪੜ) ਰੇਂਜ ਦੇ ਡੀ. ਆਈ. ਜੀ. ਵਜੋਂ ਤਾਇਨਾਤ ਹਨ, ਨੂੰ ਸੀ. ਬੀ. ਆਈ. ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ : ਮੋਹਾਲੀ 'ਚ ਚੱਲਦੀ ਗੱਡੀ ਨੂੰ ਲੱਗੀ ਅੱਗ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਰੌਂਗਟੇ, ਵਿੱਚ ਬੈਠੇ ਜੋੜੇ ਨੂੰ...
ਐੱਫ.ਆਈ.ਆਰ. ਦਾ ਨਿਪਟਾਰਾ ਕਰਨ ਲਈ ਮੰਗੀ ਗਈ ਸੀ ਰਿਸ਼ਵਤ
ਸੀ.ਬੀ.ਆਈ. ਟੀਮ ਨੇ ਇਹ ਕਾਰਵਾਈ ਸ਼ਿਕਾਇਤਕਰਤਾ ਆਕਾਸ਼ ਬੱਤਾ ਦੀ ਲਿਖ਼ਤੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਡੀ. ਆਈ. ਜੀ. ਭੁੱਲਰ ਨੇ ਇੱਕ ਵਿਚੋਲੇ ਰਾਹੀਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ, ਤਾਂ ਜੋ 2023 ਵਿਚ ਸਰਹਿੰਦ ਪੁਲਸ ਸਟੇਸ਼ਨ ਵਿਚ ਬੱਤਾ ਖ਼ਿਲਾਫ਼ ਦਰਜ ਐੱਫ. ਆਈ. ਆਰ. ਦਾ ਨਿਪਟਾਰਾ ਕੀਤਾ ਜਾ ਸਕੇ ਅਤੇ ਉਨ੍ਹਾਂ ਤੇ ਸਕ੍ਰੈਪ ਕਾਰੋਬਾਰ ਖ਼ਿਲਾਫ ਹੋਰ ਪੁਲਸ ਕਾਰਵਾਈ ਨਾ ਹੋਵੇ। ਗ੍ਰਿਫ਼ਤਾਰੀ ਤੋਂ ਬਾਅਦ, ਸੀ. ਬੀ. ਆਈ. ਨੇ ਡੀ. ਆਈ. ਜੀ. ਭੁੱਲਰ ਦੇ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਅਤੇ ਵੱਡੀ ਮਾਤਰਾ ਵਿਚ ਨਕਦੀ, ਲਗਭਗ 1.5 ਕਿੱਲੋ ਸੋਨਾ ਅਤੇ ਚਾਂਦੀ ਦੇ ਗਹਿਣੇ ਅਤੇ ਕਈ ਕੀਮਤੀ ਜਾਇਦਾਦਾਂ ਨਾਲ ਸਬੰਧਿਤ ਦਸਤਾਵੇਜ਼ ਬਰਾਮਦ ਕੀਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਵਾਂ Cheque Clearing System ਫ਼ੇਲ!, Bounce ਹੋ ਰਹੇ ਚੈੱਕ, ਗਾਹਕਾਂ 'ਚ ਮਚੀ ਹਾਹਾਕਾਰ
NEXT STORY