ਲੁਧਿਆਣਾ (ਰਾਜ) : ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਜੀਲੈਂਸ ਵਿਭਾਗ ਦੀ ਟੀਮ ਨਾਲ ਬਹਿਸ ਕੀਤੀ ਅਤੇ ਸੈਲੂਨ ’ਚ ਡੀ. ਐੱਸ. ਪੀ. ਨਾਲ ਬਦਸਲੂਕੀ ਕੀਤੀ। ਇਸ ਤੋਂ ਇਲਾਵਾ ਉਸ ਨੇ ਆਸ਼ੂ ਨੂੰ ਆਪਣੇ ਨਾਲ ਲਿਜਾਣ ਤੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਅਜਿਹਾ ਕਰਕੇ ਬਿੱਟੂ ਨੇ ਸਰਕਾਰੀ ਡਿਊਟੀ ’ਚ ਵਿਘਨ ਪਾਇਆ। ਇਸ ਸਾਰੀ ਘਟਨਾ ਦੀ ਵੀਡੀਓ ਮੋਬਾਈਲ ’ਤੇ ਬਣਾਈ ਗਈ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ, ਜਿਸ ਤੋਂ ਬਾਅਦ ਚੰਡੀਗੜ੍ਹ ਤੋਂ ਮਿਲੇ ਨਿਰਦੇਸ਼ਾਂ ’ਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਸਬੰਧੀ ਪੁਲਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੂੰ ਸ਼ਿਕਾਇਤ ਦਿੱਤੀ। ਹਾਲਾਂਕਿ ਅਜੇ ਤੱਕ ਕਿਸੇ ਪੁਲਸ ਅਧਿਕਾਰੀ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ।
ਇਹ ਵੀ ਪੜ੍ਹੋ : ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਬੈਂਕ ਮੈਨੇਜਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨਲੀਲਾ ਕੀਤੀ ਸਮਾਪਤ
ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਵੱਡੀ ਗਿਣਤੀ ’ਚ ਕਾਂਗਰਸੀ ਵਿਜੀਲੈਂਸ ਦਫ਼ਤਰ ਪੁੱਜੇ, ਜਿੱਥੇ ਉਨ੍ਹਾਂ ਧਰਨਾ ਦਿੱਤਾ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੇਰ ਸ਼ਾਮ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਲੁਧਿਆਣਾ ਪੁੱਜੇ, ਜਿੱਥੇ ਸੰਸਦ ਰਵਨੀਤ ਬਿੱਟੂ ਅਤੇ ਹੋਰ ਸੀਨੀਅਰ ਕਾਂਗਰਸੀ ਪਹਿਲਾਂ ਮੌਜੂਦ ਸਨ। ਉਨ੍ਹਾਂ ਸਰਕਾਰ ’ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਆਸ਼ੂ ਨਾਲ ਚੱਟਾਨ ਵਾਂਗ ਖੜ੍ਹੀ ਹੈ। 'ਆਪ' ਸਰਕਾਰ ਕਾਂਗਰਸੀ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸੀ ਡਰਨ ਵਾਲੇ ਨਹੀਂ ਹਨ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਬੈਂਕ ਮੈਨੇਜਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨਲੀਲਾ ਕੀਤੀ ਸਮਾਪਤ
NEXT STORY