ਚੰਡੀਗੜ੍ਹ/ਦਸੂਹਾ (ਗੰਭੀਰ, ਨਾਗਲਾ)-ਹੁਸ਼ਿਆਰਪੁਰ 'ਚ ਕਥਿਤ ਤੌਰ 'ਤੇ ਨਿਰਧਾਰਤ ਹੱਦ ਤੋਂ ਕਈ ਗੁਣਾ ਵੱਧ ਡੂੰਘਾਈ ਤੱਕ ਮਾਈਨਿੰਗ ਕੀਤੇ ਜਾਣ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਦੀ ਅਸਲ ਸਥਿਤੀ ਦਾ ਪਤਾ ਲਾਉਣ ਲਈ ਹਾਈਕੋਰਟ ਨੇ ਮੌਕੇ ਦਾ ਮੁਆਇਨਾ ਕਰਵਾਉਣ ਦਾ ਹੁਕਮ ਦਿੱਤਾ ਹੈ।
ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਯਸ਼ਵੀਰ ਸਿੰਘ ਰਾਠੌਰ ਦੇ ਡਿਵੀਜ਼ਨ ਬੈਂਚ ਅੱਗੇ ਪਟੀਸ਼ਨ ਕਰਤਾਵਾਂ ਨੇ ਕੁਝ ਤਸਵੀਰਾਂ ਪੇਸ਼ ਕੀਤੀਆਂ। ਇਨ੍ਹਾਂ ਦੇ ਆਧਾਰ 'ਤੇ ਦਾਅਵਾ ਕੀਤਾ ਗਿਆ ਕਿ ਸਬੰਧਤ ਖੇਤਰ 'ਚ ਮਾਈਨਿੰਗ ਦੀ ਡੂੰਘਾਈ 100 ਮੀਟਰ ਤੱਕ ਹੋ ਸਕਦੀ ਹੈ। ਪਟੀਸ਼ਨ ਕਰਤਾਵਾਂ ਨੇ ਇਹ ਵੀ ਕਿਹਾ ਕਿ ਸਬੰਧਤ ਗਤੀਵਿਧੀ ਲਈ ਕੋਈ ਮਾਈਨਿੰਗ ਮਨਜ਼ੂਰੀ ਨਹੀਂ ਸੀ। ਹਾਲਾਂਕਿ ਜੇਕਰ ਮਨਜ਼ੂਰੀ ਹੋਣ ਦੀ ਸਥਿਤੀ ਵੀ ਮੰਨ ਲਈ ਜਾਵੇ ਤਾਂ ਨਿਰਧਾਰਤ ਹੱਦ ਸਿਰਫ਼ 3 ਮੀਟਰ ਹੈ, ਜਦਕਿ ਇਥੇ 50 ਮੀਟਰ ਤੋਂ ਵੱਧ ਡੂੰਘਾਈ ਤੱਕ ਮਾਈਨਿੰਗ ਕੀਤੇ ਜਾਣ ਦਾ ਦੋਸ਼ ਹੈ।
ਇਹ ਵੀ ਪੜ੍ਹੋ: ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
ਅਦਾਲਤ ਨੇ ਤਸਵੀਰਾਂ ਅਤੇ ਦਸਤਾਵੇਜ਼ਾਂ ਨੂੰ ਵੇਖਣ ਤੋਂ ਬਾਅਦ ਮੁੱਢਲੇ ਤੌਰ ’ਤੇ ਮੰਨਿਆ ਕਿ ਸਬੰਧਤ ਥਾਵਾਂ ’ਤੇ ਕਾਫ਼ੀ ਡੂੰਘਾਈ ਤੱਕ ਮਾਈਨਿੰਗ ਕੀਤੇ ਜਾਣ ਦੇ ਸੰਕੇਤ ਮਿਲਦੇ ਹਨ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਡਿਵੀਜ਼ਨ ਬੈਂਚ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ (ਡੀ. ਐੱਲ. ਐੱਸ. ਏ.) ਹੁਸ਼ਿਆਰਪੁਰ ਦੇ ਸਕੱਤਰ ਨੂੰ ਮੌਕੇ ’ਤੇ ਜਾ ਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀ ਨੂੰ ਆਪਣੀ ਰਿਪੋਰਟ ’ਚ ਮਾਈਨਿੰਗ ਦੀ ਅਸਲ ਡੂੰਘਾਈ ਦਾ ਜ਼ਿਕਰ ਕਰਨਾ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਪਟੀਸ਼ਨ ਕਰਤਾਵਾਂ ਨੇ ਪੂਰੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਵੀ ਕੀਤੀ ਹੈ। ਹਾਈਕੋਰਟ ਨੇ ਇਸ ਮੰਗ ’ਤੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਹੈ। ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਡੀ. ਐੱਲ. ਐੱਸ. ਏ. ਸਕੱਤਰ ਦੀ ਮੌਕੇ ਦੀ ਰਿਪੋਰਟ ਵੇਖਣ ਤੋਂ ਬਾਅਦ ਸੀ. ਬੀ. ਆਈ. ਜਾਂਚ ਦੀ ਮੰਗ ’ਤੇ ਵਿਚਾਰ ਕੀਤਾ ਜਾਵੇਗਾ। ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
NEXT STORY