ਮਾਨਸਾ (ਜੱਸਲ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੈਂਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਵਿਆਹ-ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁੱਝ ਲੋਕ ਆਪਣਾ ਲਾਇਸੈਂਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ’ਚ ਸ਼ਰਾਬ ਆਦਿ ਪੀ ਕੇ ਇਕ-ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ, ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖ਼ਤਰਾ ਬਣ ਜਾਂਦੇ ਹਨ। ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਦੱਸਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।
ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਰਤੋਂ ਅਤੇ ਵਿਕਰੀ ’ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਰਤੋਂ ਅਤੇ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਕਿ ਜੇਕਰ ਕੋਈ ਵੀ ਅਦਾਰਾ ਜਾਂ ਵਿਅਕਤੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਪ੍ਰੀਵੈਨਸ਼ਨ ਆਫ ਕਰਯੂਲਟੀ ਟੂ ਐਨੀਮਲ ਐਕਟ 1960 ਦੀ ਧਾਰਾ 11 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 31 ਜਨਵਰੀ, 2025 ਤੱਕ ਲਾਗੂ ਰਹਿਣਗੇ।
ਸਜ਼ਾ ਭੁਗਤਨ ਮਗਰੋਂ ਸੁਖਬੀਰ ਬਾਦਲ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ
NEXT STORY