ਅੰਮ੍ਰਿਤਸਰ (ਦਲਜੀਤ)- ਪੰਜਾਬ ’ਚ ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਫੂਡ ਐਂਡ ਡਰੱਗਸ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ ਜਾਰੀ ਹੁਕਮਾਂ ਤਹਿਤ ਹੁਣ ਸੂਬੇ ਭਰ ’ਚ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ ਲਾ ਦਿੱਤੀ ਗਈ ਹੈ। ਇਹ ਫ਼ੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਵਿਗਿਆਨਕ ਅਧਿਐਨਾਂ ਅਤੇ ਸਿਹਤ ਮਾਹਿਰਾਂ ਨੇ ਇਨ੍ਹਾਂ ਪੀਣ ਵਾਲੀਆਂ ਚੀਜ਼ਾਂ ਨੂੰ ਬੱਚਿਆਂ ਲਈ ਖ਼ਤਰਨਾਕ ਕਰਾਰ ਦਿੱਤਾ ਹੈ। ਹੁਕਮਾਂ ਅਨੁਸਾਰ ਸਕੂਲਾਂ ਦੇ ਨੇੜਲੇ ਇਲਾਕਿਆਂ ’ਚ ਵੀ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਰੋਕ ਲਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
ਹੁਕਮਾਂ ’ਚ ਦਰਸਾਇਆ ਗਿਆ ਹੈ ਕਿ ਬਾਜ਼ਾਰ ’ਚ ਵਿਕ ਰਹੀਆਂ ਕਈ ਐਨਰਜੀ ਡਰਿੰਕਸ ਆਪਣੇ ਲੇਬਲ ’ਤੇ ਹੀ ‘ਬੱਚਿਆਂ ਲਈ ਸਿਫ਼ਾਰਸ਼ੀ ਨਹੀਂ’ ਦੀ ਚਿਤਾਵਨੀ ਦਿੰਦੀਆਂ ਹਨ ਪਰ ਇਸ ਦੇ ਬਾਵਜੂਦ ਇਨ੍ਹਾਂ ਦੀ ਖੁੱਲ੍ਹੇਆਮ ਵਿਕਰੀ ਜਾਰੀ ਸੀ। ਇਨ੍ਹਾਂ ਡਰਿੰਕਸ ’ਚ ਮੌਜੂਦ ਕੈਫੀਨ, ਟੌਰੀਨ ਅਤੇ ਹੋਰ ਉਤੇਜਕ ਤੱਤ ਬੱਚਿਆਂ ਦੇ ਨਰਵਸ ਸਿਸਟਮ ’ਤੇ ਨਾਂਹ-ਪੱਖੀ ਅਸਰ ਪਾਉਂਦੇ ਹਨ। ਜਾਰੀ ਹੁਕਮਾਂ ਮੁਤਾਬਕ ਹੁਣ ਸਕੂਲ ਕੈਂਟੀਨਾਂ ਅਤੇ ਸਕੂਲਾਂ ਤੋਂ 50 ਮੀਟਰ (ਸ਼ਹਿਰੀ) ਅਤੇ 100 ਮੀਟਰ (ਪਿੰਡਾਂ) ਦੇ ਦਾਇਰੇ ’ਚ ਐਨਰਜੀ ਡਰਿੰਕਸ ਵੇਚਣਾ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਪਾਬੰਦੀ 21 ਅਪ੍ਰੈਲ 2026 ਤੋਂ ਇਕ ਸਾਲ ਲਈ ਲਾਗੂ ਰਹੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਹੁਕਮਾਂ ਨੂੰ ਜ਼ਮੀਨੀ ਪੱਧਰ ’ਤੇ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ : ਜ਼ਿਲਾ ਸਿੱਖਿਆ ਅਫ਼ਸਰ
ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਸਾਰੇ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਸਕੂਲ ਕੈਂਟੀਨਾਂ ’ਚ ਐਨਰਜੀ ਡਰਿੰਕਸ ਦੀ ਵਿਕਰੀ ਤੁਰੰਤ ਬੰਦ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਵੱਧ ਮਾਤਰਾ ਵਾਲੀ ਕੈਫੀਨ ਬੱਚਿਆਂ ਲਈ ਗੰਭੀਰ ਖ਼ਤਰਾ
ਸਿਹਤ ਮਾਹਿਰ ਨਰੇਸ਼ ਚਾਵਲਾ ਨੇ ਕਿਹਾ ਕਿ ਐਨਰਜੀ ਡਰਿੰਕਸ ’ਚ ਮੌਜੂਦ ਵੱਧ ਮਾਤਰਾ ਵਾਲੀ ਕੈਫੀਨ ਬੱਚਿਆਂ ਦੇ ਦਿਲ ਦੀ ਧੜਕਣ ਤੇਜ਼ ਕਰਦੀ ਹੈ ਅਤੇ ਦਿਮਾਗੀ ਵਿਕਾਸ ’ਤੇ ਮਾੜਾ ਪ੍ਰਭਾਵ ਪਾਉਂਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
ਨਿਗਰਾਨੀ ਲਈ ਟੀਮਾਂ ਦਾ ਗਠਨ
ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਰੱਦ ਕਰਨ ਤੱਕ ਦੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਖੰਨਾ ਦੇ ਰਿਹਾਇਸ਼ੀ ਇਲਾਕੇ ਵਿਚ ਚੱਲ ਰਹੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
NEXT STORY