ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨੇ ਧਾਰਾ-163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੇ ਮੱਦੇਨਜ਼ਰ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਨਾਇਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਈਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ਸਪਲਾਈ ਕਰਨ, ਆਯਾਤ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਹੁਕਮ ਅਨੁਸਾਰ ਬਸੰਤ ਪੰਚਮੀ ਤਿਉਹਾਰ ਦੇ ਸਬੰਧ ਵਿਚ ਜ਼ਿਲ੍ਹਾ ਬਠਿੰਡਾ ਦੇ ਲੋਕਾਂ ਵੱਲੋਂ ਕਾਫੀ ਮਾਤਰਾ ਵਿਚ ਪਤੰਗ ਆਦਿ ਚੜ੍ਹਾਏ ਜਾਂਦੇ ਹਨ ਅਤੇ ਇਨ੍ਹਾਂ ਪਤੰਗਾਂ ਨੂੰ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਪੰਛੀਆਂ ਅਤੇ ਮਨੁੱਖਾਂ ਲਈ ਬਹੁਤ ਘਾਤਕ ਹੈ।
ਇਸ ਨਾਲ ਪੰਛੀਆਂ ਅਤੇ ਮਨੁੱਖਾਂ ਦੀ ਜਾਨ ਵੀ ਜਾ ਸਕਦੀ ਹੈ। ਇਸ ਨਾਇਲੋਨ ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਤੋਂ ਬਣੇ ਪਤੰਗ ਉਡਾਉਣ ਵਾਲੇ ਧਾਗੇ (ਚਾਇਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ਸਪਲਾਈ ਕਰਨ ਆਯਾਤ ਕਰਨ ਅਤੇ ਵਰਤੋਂ ਕਰਨ ’ਤੇ ਜ਼ਿਲ੍ਹੇ ਦੀ ਹਦੂਦ ਅੰਦਰ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮ 12 ਮਾਰਚ 2025 ਤੱਕ ਲਾਗੂ ਰਹਿਣਗੇ।
ਪੰਜਾਬੀਆਂ ਲਈ ਸੌਗਾਤ! ਮੁੱਖ ਮੰਤਰੀ ਨੇ ਦਿੱਤਾ ਖ਼ਾਸ ਤੋਹਫ਼ਾ (ਵੀਡੀਓ)
NEXT STORY