ਫਾਜ਼ਿਲਕਾ/ਜਲਾਲਾਬਾਦ (ਨਾਗਪਾਲ, ਬਜਾਜ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ’ਚ ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ’ਤੇ ਮੁਕੰਮਲ ਤੌਰ ਪਾਬੰਦੀ ਲਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਇਹ ਪਾਬੰਦੀਆਂ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ। ਇਹ ਹੁਕਮ ਸਿਹਤ ਵਿਭਾਗ ਫਾਜ਼ਿਲਕਾ ਦੇ ਪੱਤਰ 'ਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਆਪਣੀ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੂਫ਼ਾਨ ਨਾਲ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕਰ 'ਤੀ ਵੱਡੀ ਚਿਤਾਵਨੀ
ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ’ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਐੱਮ. ਜੀ. ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖ਼ਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਗਿਣਤੀ ਵਾਲੀ ਅਸਲ ਪਰਚੀ ’ਤੇ ਮੋਹਰ ਵੀ ਲਾਉਣਾ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇੱਕੋ ਦਿਨ ਦੂਜਾ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬ ਗਏ ਲੋਕ
ਹੁਕਮ ਅਨੁਸਾਰ ਥੋਕ ਵਿਕ੍ਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਤਾਲ ਕਰ ਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ/ਟੈਬਲੇਟ ਦੀ ਅਸਲ ਸਲਿੱਪ ਦੇ ਖ਼ਿਲਾਫ਼ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਵਲੋਂ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ’ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ। ਹੁਕਮ ਦੀ ਕਿਸੇ ਵੀ ਉਲੰਘਣਾ ’ਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਮਹਾਯੁੱਧ ਛੇੜਿਆ: ਕੇਜਰੀਵਾਲ
NEXT STORY