ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ 'ਚ ਪ੍ਰੀਗਾਬਾਲਿਨ 75 ਐੱਮ. ਜੀ. ਦੇ ਕੈਪਸੂਲ ਅਤੇ ਗੋਲੀਆਂ ਦੀ ਵਿਕਰੀ 'ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇ। ਸਿਵਲ ਸਰਜਨ ਬਠਿੰਡਾ ਦੇ ਪੱਤਰ 'ਤੇ ਕੀਤੀ ਗਈ ਕਾਰਵਾਈ ਸਬੰਧੀ ਇਹ ਹੁਕਮ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਾਬਾਲਿਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗਾਬਾਲਿਨ (75 ਮਿਲੀਗ੍ਰਾਮ ਤੱਕ) ਦੀ ਖ਼ਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਵਾਲੇ ਸਲਿੱਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ ਕੈਪਸੂਲ ਤੇ ਗੋਲੀਆਂ ਦੀ ਅਸਲ ਸਲਿੱਪ ਦੇ ਵਿਰੁੱਧ ਪਹਿਲਾਂ ਕਿਸੇ ਹੋਰ ਡਰੱਗ ਵਿਕਰੇਤਾ ਵਲੋਂ ਉਪਰੋਕਤ ਕੈਪਸੂਲ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ ਤਾਜ਼ਾ UPDATE
ਉਹ ਇਹ ਵੀ ਯਕੀਨੀ ਬਣਾਉਣਗੇ ਕਿ ਦਿੱਤੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਸਲਿੱਪ ’ਤੇ ਲਿਖੇ ਮਿਆਦ ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ। ਜਾਰੀ ਕੀਤੇ ਗਏ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿੱਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ।
ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ, ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਸ, ਹੋਮ ਗਾਰਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ, ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿੱਦਿਅਕ ਅਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ’ਤੇ ਆਪਣੀ ਡਿਊਟੀ ਨਿਭਾਅ ਰਹੇ ਹਨ, 'ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 31 ਅਗਸਤ 2025 ਤੱਕ ਲਾਗੂ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ : ਧਾਮੀ
NEXT STORY