ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਕੁੱਝ ਮਾੜੇ ਅਨਸਰਾਂ ਵੱਲੋਂ ਪ੍ਰੀਗਾਬਾਲਿਨ ਦਵਾਈ ਦੀ ਵਿਆਪਕ ਦੁਰਵਰਤੋਂ ਕੀਤੀ ਜਾਂਦੀ ਹੈ। ਇਸ ਲਈ 75 ਐੱਮ. ਜੀ. ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ’ਤੇ ਪਾਬੰਦੀ ਲਾਉਣ ਦੀ ਲੋੜ ਹੈ। ਇਸ ’ਤੇ ਉਨ੍ਹਾਂ ਵੱਲੋਂ ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ’ਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐੱਮ. ਜੀ. ਬਿਨਾਂ ਅਸਲ ਪਰਚੀ ਦੇ ਵੇਚਣ ਤੋਂ ਪਾਬਦੀ ਲਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 13, 14 ਤੇ 15 ਅਗਸਤ ਲਈ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਵੇਚਣ ਵਾਲੇ ਇਹ ਵੀ ਯਕੀਨੀ ਬਣਾਉਣਗੇ ਕਿ ਪਰਚੀ ’ਚ ਦਰਜ ਦਿਨਾਂ ਤੋਂ ਵੱਧ ਗਾਹਕ ਨੂੰ ਦਵਾਈ ਨਾ ਮੁਹੱਈਆ ਕਰਵਾਈ ਜਾਵੇ। ਜਨ ਔਸ਼ਧੀ ਜੈਨਰਿਕ ਸਟੋਰ ਦੇ ਇੰਚਾਰਜ ਇਹ ਯਕੀਨੀ ਬਣਾਉਣਗੇ ਕਿ ਸਾਰੇ ਫਾਰਮੂਲਿਆਂ ਦੇ ਪ੍ਰੀਗਾਬਾਲਿਨ ਦੀ ਖਰੀਦ/ਵਿਕਰੀ ਦਾ ਸਹੀ ਰਿਕਾਰਡ ਰੱਖਿਆ ਜਾਵੇ ਅਤੇ ਇਸ ਹੁਕਮ ’ਚ ਬਾਕੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਬਾਰਡਰ ਏਰੀਏ ’ਚ ਪੈਂਦੇ ਦਰਿਆ ’ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਇਕ ਹੋਰ ਹੁਕਮ ਰਾਹੀਂ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ’ਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ’ਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਰੋਕ ਲਾਈ ਹੈ।
ਇਹ ਵੀ ਪੜ੍ਹੋ : ਪੰਜਾਬੀਓ ਹੋ ਜਾਓ ALERT! ਇਨ੍ਹਾਂ ਕੰਮਾਂ 'ਤੇ ਲੱਗੀ ਸਖ਼ਤ ਪਾਬੰਦੀ, ਕਿਤੇ ਗਲਤੀ ਨਾਲ ਵੀ...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ’ਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ ਅਤੇ ਅੰਦਰ ਕੂੜਾ ਕਰਕਟ ਆਦਿ ਨੂੰ ਖੁੱਲ੍ਹੇ ’ਚ ਅੱਗ ਲਾਉਣ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਨੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ. ਓ. ਪੀਜ਼ ਦੇ ਨੇੜਲੇ ਪਿੰਡਾਂ ’ਚ ਸ਼ਾਮ 5 ਵਜੇ ਤੋਂ ਬਾਅਦ 30-9-2025 ਤੱਕ ਡੀ. ਜੇ (ਮਿਊਜ਼ਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ ਦੇ ਸਰਕਾਰੀ ਕਾਲਜ 'ਚ ਦਾਖ਼ਲੇ ਦੇ ਨਾਂ 'ਤੇ ਮਾਰੀ 20.50 ਲੱਖ ਦੀ ਠੱਗੀ, ਕੇਸ ਦਰਜ
NEXT STORY