ਪੰਜਾਬ ਡੈਸਕ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਪੰਜਾਬ ਸਮੇਤ ਦੇਸ਼ ਭਰ ਵਿੱਚ ਇੱਕ ਵਾਰ ਫਿਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਪੰਜਾਬ ਸਰਕਾਰ ਨੇ ਫਿਰ ਤੋਂ ਸੂਬੇ ਭਰ ਵਿੱਚ ਰਾਤ 9.30 ਵਜੇ ਤੋਂ ਸਵੇਰੇ 5.30 ਵਜੇ ਤੱਕ ਬਲੈਕਆਊਟ ਦਾ ਹੁਕਮ ਦਿੱਤਾ ਹੈ। ਉਪਰੋਕਤ ਜਾਣਕਾਰੀ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।

ਉਨ੍ਹਾਂ ਲਿਖਿਆ, "ਰਾਜ ਵਿੱਚ ਮੌਜੂਦ ਵਿਸ਼ੇਸ਼ ਹਾਲਾਤਾਂ ਦੇ ਕਾਰਨ ਪ੍ਰਸ਼ਾਸਨ ਅਤੇ ਸਰਕਾਰ ਰਾਤ 9:30 ਵਜੇ ਤੋਂ ਸਵੇਰੇ 5:30 ਵਜੇ ਤੱਕ ਬਲੈਕਆਊਟ ਲਾਗੂ ਕਰਨਗੇ। ਇਹ ਕਦਮ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਅਤੇ ਅਫਵਾਹਾਂ ਤੋਂ ਦੂਰ ਰਹਿਣ, ਕਿਉਂਕਿ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ।"
ਕਪੂਰਥਲਾ 'ਚ ਬਲੈਕਆਊਟ, ਜਿਲ੍ਹਾ ਪ੍ਰਸ਼ਾਸਨ ਨੇ ਕੀਤੀ ਨਾ ਘਬਰਾਉਣ ਦੀ ਅਪੀਲ
NEXT STORY