ਜਲੰਧਰ (ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਰਾਜਗ ਸਰਕਾਰ ਵਲੋਂ ਉੱਚ ਸਿਆਸਤਦਾਨਾਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਧਿਕਾਰੀਆਂ ਤੇ ਹੋਰਨਾਂ ਦੇ ਪ੍ਰਾਈਵੇਟ ਫੋਨ ਟੈਪ ਕਰਨ ਦੀ ਨਿੰਦਿਆਂ ਕੀਤੀ ਹੈ। ਇਸ ਦੌਰਾਨ ਇਸ ਨੂੰ ਨਾ ਸਿਰਫ ਨਿੱਜੀ ਲੋਕਾਂ ਦੀ ਆਜ਼ਾਦੀ ਸਗੋਂ ਕੌਮੀ ਸੁਰੱਖਿਆ ਨਾਲ ਵੀ ਖਿਲਵਾੜ ਦੱਸਿਆ ਹੈ। ਸੰਸਦ ’ਚ ਇਸ ਸਬੰਧੀ ਬੇਨਕਾਬ ਹੋਏ ਸਕੈਂਡਲ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤੀ ਲੋਕਤੰਤਰ ਪ੍ਰਣਾਲੀ ਨੂੰ ਠੇਸ ਪਹੁੰਚਾਈ ਹੈ ਕਿਉਂਕਿ ਇਸ ਸ਼ਰਮਨਾਕ ਕਾਰੇ ਨਾਲ ਕੌਮੀ ਸੁਰੱਖਿਆ ਨਾਲ ਖਿਲਵਾੜ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਜਾਸੂਸੀ ਇਜ਼ਰਾਈਲ ਦੀ ਕੰਪਨੀ ਨੇ ਕੇਂਦਰ ਸਰਕਾਰ ਦੀ ਮਦਦ ਤੋਂ ਬਿਨਾਂ ਨਹੀਂ ਕੀਤੀ। ਉਨ੍ਹਾਂ ਕਿਹਾ ਰਾਜਗ ਸਰਕਾਰ ਨੇ ਵੱਖ-ਵੱਖ ਵੈਸ਼ਵਿਕ ਏਜੰਸੀਆਂ, ਸਰਕਾਰਾਂ ਤੇ ਸੰਗਠਨਾਂ ਦੇ ਹੱਥਾਂ ਵਿਚ ਸੰਵੇਦਨਸ਼ੀਲ ਸੂਚਨਾਵਾਂ ਪਹੁੰਚਾ ਦਿੱਤੀਆਂ ਹਨ, ਜਿਨ੍ਹਾਂ ਦੀ ਕਦੇ ਵੀ ਦੇਸ਼ ਖਿਲਾਫ ਦੁਰਵਰਤੋਂ ਹੋ ਸਕਦੀ ਹੈ।
ਇਹ ਵੀ ਪੜ੍ਹੋ : ਜਾਣੋ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਦਾ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ
ਮੁੱਖ ਮੰਤਰੀ ਨੇ ਘੱਟ ਗਿਣਤੀਆਂ ’ਤੇ ਪ੍ਰਕਾਸ਼ਿਤ ਪੁਸਤਕ ਰਿਲੀਜ਼ ਕੀਤੀ
ਮੁੱਖ ਮੰਤਰੀ ਨੇ ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਘੱਟ ਗਿਣਤੀਆਂ ਲਈ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ’ਤੇ ਆਧਾਰਤ ਪੁਸਤਕ ਰਿਲੀਜ਼ ਕੀਤੀ। ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਈ. ਨਾਹਰ ਤੋਂ ਇਲਾਵਾ ਰਾਣਾ ਗੁਰਮੀਤ ਸਿੰਘ ਸੋਢੀ, ਲਾਲ ਸਿੰਘ, ਰਾਜਕੁਮਾਰ ਵੇਰਕਾ ਤੇ ਹੋਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਭੇਤਭਰੇ ਹਾਲਤ ’ਚ ਸਰਕਾਰੀ ਅਧਿਆਪਕਾ ਦੀ ਮੌਤ, ਸਹੁਰੇ ਪਰਿਵਾਰ ’ਤੇ ਲਾਇਆ ਕਤਲ ਦਾ ਦੋਸ਼
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਨਹਾਅ ਕੇ ਵਾਪਸ ਆ ਰਹੇ ਨੌਜਵਾਨ ਦੀ ਖੂਹ ’ਚ ਡਿੱਗਣ ਨਾਲ ਮੌਤ, ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ
NEXT STORY