ਨਵਾਂਸ਼ਹਿਰ(ਮਨੋਰੰਜਨ)— ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਰੰਭੇ ਸੰਘਰਸ਼ ਤਹਿਤ ਜ਼ਿਲੇ ਦੇ ਪ੍ਰਧਾਨ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਮੰਗਲਵਾਰ ਨੂੰ ਇਕ ਮੰਗ ਪੱਤਰ ਡੀ. ਸੀ. ਸੋਨਾਲੀ ਗਿਰੀ ਨੂੰ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਰਾਜਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪਿਛਲੇ 6 ਸਾਲਾਂ ਤੋਂ ਕੰਪਿਊਟਰ ਅਧਿਆਪਕਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਅਤੇ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਵਿਚ ਦਰਜ ਸਰਤਾਂ ਮੁਤਾਬਕ ਲਾਭ ਨਹੀਂ ਦਿੱਤੇ ਜਾ ਰਹੇ ਅਤੇ ਨਿਯੁਕਤੀ ਪੱਤਰਾਂ 'ਚ ਦਰਜ ਸ਼ਰਤਾਂ ਮੁਤਾਬਕ ਸਿਵਲ ਸਰਵਿਸ ਰੂਲਜ ਲਾਗੂ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ 'ਚ ਭਾਰੀ ਰੋਸ ਭਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਭਰ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ।
ਜ਼ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਦਾ ਤਨਖਾਹ ਦੇ ਬਜਟ ਦਾ ਪ੍ਰਬੰਧ ਪੰਜਾਬ ਦੇ ਵਿੱਤ ਵਿਭਾਗ ਵਲੋਂ ਕੀਤਾ ਜਾਂਦਾ ਹੈ ਜੇਕਰ ਸੂਬਾ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਮਰਜ ਕਰਦੀ ਹੈ ਤਾਂ ਸੂਬਾ ਸਰਕਾਰ 'ਤੇ ਕੋਈ ਜ਼ਿਆਦਾ ਵਿੱਤੀ ਬੋਝ ਨਹੀਂ ਪਵੇਗਾ ਪਰ ਸੂਬਾ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀ ਇਸ ਮੰਗ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ।ਯੂਨੀਅਨ ਆਗੂਆਂ ਨੇ ਦੱਸਿਆ ਕਿ ਜ਼ਿਲਾ ਪੱਧਰੀ ਧਰਨਿਆਂ ਤੋਂ ਬਾਅਦ ਜੋਨ ਲੈਵਲ 'ਤੇ ਪੂਰੇ ਪੰਜਾਬ ਵਿਚ ਮਿਤੀ 12 ਸਤੰਬਰ ਨੂੰ ਬਠਿੰਡਾ 17 ਸਤੰਬਰ ਨੂੰ ਜਲੰਧਰ ਅਤੇ 24 ਸਤੰਬਰ ਨੂੰ ਪਟਿਆਲਾ ਵਿਖੇ ਕ੍ਰਮਵਾਰ ਜੋਨ ਪੱਧਰੀ ਕਨਵੈਨਸ਼ਨ ਕੀਤੀਆਂ ਜਾਣਗੀਆਂ, ਜਿਸ ਵਿਚ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ । ਇਸ ਮੌਕੇ ਰੋਹਿਤ ਗੌਤਮ, ਹਰਜਿੰਦਰ ਸਿੰਘ,ਸੰਜੇ ਸੀਰਾ, ਮਨਦੀਪਸਿੰਘ, ਸੁਰਿੰਦਰ ਸਹਿਜਲ, ਵਿਜੇ ਕੁਮਾਰ ,ਜਸਵੀਰ ਸਿੰਘ, ਆਦਿ ਮੌਜੂਦ ਰਹੇ।
ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਕੀਤਾ ਸਰਕਾਰੀ ਸਕੂਲ, ਇਸ 'ਸਟਾਰ ਅਧਿਆਪਕ' ਦੇ ਨੇ ਵੱਖਰੇ ਅਸੂਲ
NEXT STORY