ਸ੍ਰੀ ਮੁਕਤਸਰ ਸਾਹਿਬ (ਪਵਨ) - ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਤੇ ਸੂਬਾ ਕਮੇਟੀ ਮੈਂਬਰ ਪ੍ਰਦੀਪ ਬੇਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿਚ ਰਲੇਵੇਂ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਤੇ ਅਫਸਰਸ਼ਾਹੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਦਿਨੋ-ਦਿਨ ਉਨ੍ਹਾਂ ਦਾ ਸ਼ੋਸ਼ਣ ਕਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ 'ਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ਼ ਨੂੰ ਲਾਗੂ ਕਰਨ ਦੀ ਬਜਾਏ ਨਿਯਮਾਂ ਨੂੰ ਛਿੱਕੇ ਢੰਗ ਕੇ ਨਿੱਤ ਨਵੇਂ ਤੁਗਲਕੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਡੀ. ਜੀ. ਐੱਸ. ਈ. ਦਫਤਰ ਵੱਲੋਂ ਛੁੱਟੀਆਂ ਨਾਲ ਸਬੰਧਿਤ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ 'ਚ ਕੰਪਿਊਟਰ ਅਧਿਆਪਕਾਂ ਨੂੰ ਮਿਲਣ ਵਾਲੀਆਂ ਛੁੱਟੀਆਂ 'ਚ ਕਟੌਤੀ ਕਰ ਦਿੱਤੀ ਗਈ ਹੈ, ਜਿਸ ਦਾ ਕੰਪਿਊਟਰ ਅਧਿਆਪਕ ਯੂਨੀਅਨ ਵਿਰੋਧ ਕਰਦੀ ਹੈ।
ਯੂਨੀਅਨ ਆਗੂਆਂ ਦੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ਼ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਤੋਂ ਵਾਂਝੇ ਰੱਖਿਆ ਜਾ ਰਿਹਾ, ਜਿਸ ਕਾਰਨ ਉਨ੍ਹਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ, ਜਿਸ ਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਤੇ ਅਫਸਰਸ਼ਾਹੀ ਦੇ ਇਸ ਵਤੀਰੇ ਤੋਂ ਤੰਗ ਆ ਕੇ 2 ਅਕਤੂਬਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਦੀਨਾਨਗਰ ਵਿਖੇ ਰੋਸ ਮਾਰਚ ਕਰਨ ਉਪਰੰਤ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਭਾਰਤ ਭੂਸ਼ਣ, ਜਤਿੰਦਰ ਕੁਮਾਰ, ਨਰਿੰਦਰ ਖਿੱਚੀ, ਮਨੋਜ ਖਿੱਚੀ, ਪ੍ਰਦੀਪ ਬੇਰੀ, ਸੰਦੀਪ ਰਾਜੌਰੀਆ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ।
ਨਸ਼ਿਆਂ ਦੇ ਸਮੱਗਲਰਾਂ ਦੀ ਫੜੋ-ਫੜੀ ਜਾਰੀ
NEXT STORY