ਤਰਨਤਾਰਨ : ਭਿੱਖੀਵਿੰਡ 'ਚ ਸ਼ੁੱਕਰਵਾਰ ਦੀ ਚੜ੍ਹਦੀ ਸਵੇਰ ਘਰ 'ਚ ਦਾਖਲ ਹੋਏ ਸ਼ੌਰਿਆ ਚੱਕਰ ਨਾਲ ਸਨਮਾਨਿਤ ਕਾਮਰੇਡ ਨੂੰ ਬਲਵਿੰਦਰ ਸਿੰਘ ਕਤਲ ਕਰ ਦਿੱਤਾ ਗਿਆ। ਇਸ ਕਤਲ ਕਾਂਡ ਤੋਂ ਪਹਿਲਾਂ ਦੀ ਸੀ. ਸੀ. ਟੀ. ਵੀ. ਵੀਡੀਓ ਸਾਹਮਣੇ ਆਈ ਹੈ। ਜਿਸ ਵਿਚ ਨਾਕਾਬਪੋਸ਼ ਕਾਤਲ ਸਾਫ਼ ਨਜ਼ਰ ਆ ਰਹੇ ਹਨ। ਵੀਡੀਓ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪਹਿਲਾਂ ਇਕ ਨਾਕਾਬਪੋਸ਼ ਨੌਜਵਾਨ ਕਾਮਰੇਡ ਬਲਵਿੰਦਰ ਸਿੰਘ ਦੇ ਘਰ ਦੇ ਦਰਵਾਜ਼ੇ 'ਤੇ ਆਉਂਦਾ ਹੈ ਅਤੇ ਆਰਾਮ ਨਾਲ ਘਰ ਦੇ ਅੰਦਰ ਦਾਖ਼ਲ ਹੋ ਕੇ ਕਾਮਰੇਡ ਨੂੰ ਗੋਲ਼ੀਆਂ ਨਾਲ ਭੁੰਨਦਾ ਹੋਇਆ ਫਰਾਰ ਹੋ ਜਾਂਦਾ ਹੈ।
ਇਹ ਵੀ ਪੜ੍ਹੋ : ਖੰਨਾ ਦੇ ਸਰਾਫਾ ਬਾਜ਼ਾਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਵੀਡੀਓ 'ਚ ਦੇਖੋ ਪੂਰੀ ਘਟਨਾ
ਇਸ ਦੌਰਾਨ ਘਰ ਦੇ ਬਾਹਰ ਪਹਿਲਾਂ ਹੀ ਮੋਟਰਸਾਈਕਲ 'ਤੇ ਪੂਰੀ ਤਰ੍ਹਾਂ ਨਾਲ ਖੜ੍ਹਾ ਕਾਤਲ ਦਾ ਸਾਥੀ ਉਸ ਨੂੰ ਬਿਠਾ ਕੇ ਆਰਾਮ ਨਾਲ ਫਰਾਰ ਹੋ ਜਾਂਦਾ ਹੈ। ਪਰਿਵਾਰਕ ਮੈਂਬਰ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਕੁਝ ਅਣਪਛਾਤੇ ਲੋਕਾਂ ਵਲੋਂ ਅੱਜ ਪਿਸਟਲ ਨਾਲ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ। ਮੌਕੇ 'ਤੇ ਐੱਸ. ਐੱਸ. ਪੀ. ਧਰੁਮਨ ਨਿੰਬਲੇ ਨੇ ਕਿਹਾ ਕਿ ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਸਮੇਤ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਹੁਣ ਲੁਧਿਆਣਾ ਦੇ ਮਥੂਟ ਫਾਇਨਾਂਸ 'ਤੇ ਲੁਟੇਰਿਆਂ ਨੇ ਮਾਰਿਆ ਡਾਕਾ, ਚਲਾਈਆਂ ਗੋਲ਼ੀਆਂ
ਬਲਵਿੰਦਰ ਸਿੰਘ ਦੇ ਭਰਾ ਰਣਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਰਨਤਾਰਨ ਪੁਲਸ ਦੀ ਸਿਫਾਰਸ਼ 'ਤੇ ਸਾਲ ਪਹਿਲਾਂ ਉਨ੍ਹਾਂ ਦਾ ਸੁਰੱਖਿਆ ਘੇਰਾ ਵਾਪਸ ਲੈ ਲਿਆ ਸੀ। ਉਸ ਦਾ ਪੂਰਾ ਪਰਿਵਾਰ ਨੂੰ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ। 1993 ਵਿਚ ਰੱਖਿਆ ਮੰਤਰਾਲੇ ਨੇ ਬਲਵਿੰਰ ਸਿੰਘ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਖ਼ੌਫਨਾਕ ਘਟਨਾ, ਪਿਓ ਨੇ ਪਿੱਲਰ 'ਚ ਮਾਰ ਕੇ ਮਾਰ ਮੁਕਾਈ 5 ਮਹੀਨਿਆਂ ਦੀ ਧੀ
ਟਰਾਈਡੈਂਟ ਗਰੁੱਪ ਵਲੋਂ ਬੀਬੀਆਂ ਨੂੰ ਰੁਜ਼ਗਾਰ ਦੇਣਾ ਸ਼ਲਾਘਾਯੋਗ ਕਦਮ: ਚਰਨਜੀਤ ਚੰਨੀ
NEXT STORY