ਪੱਟੀ : ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ਵਿਚ 5 ਦੋਸ਼ੀਆਂ ਨੂੰ ਮੰਗਲਵਾਰ ਪੱਟੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੁਲਜ਼ਮ ਗੁਰਜੀਤ ਸਿੰਘ, ਸੁਖਦੀਪ ਸਿੰਘ ਭੂਰਾ, ਸ਼ਬੀਰ ਅਹਿਮਦ, ਰਿਆਦ ਅਹਿਮਦ ਵਾਸੀ ਬਡਗਾਮ, ਮੁਹੰਮਦ ਪਠਾਨ ਵਾਸੀ ਬਾਂਦੀਪੁਰਾ ਨੂੰ ਟ੍ਰਾਂਜ਼ਿਟ ਰਿਮਾਂਡ ’ਤੇ ਲਿਆਂਦੇ ਜਾਣ ਤੋਂ ਬਾਅਦ ਅੱਜ ਇਨ੍ਹਾਂ ਨੂੰ ਪੱਟੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਨੇ ਇਨ੍ਹਾਂ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ।
ਇਹ ਵੀ ਪੜ੍ਹੋ : ਕਬੱਡੀ ਦੇ ਉੱਘੇ ਖਿਡਾਰੀ ਅਤੇ ਪ੍ਰਸਿੱਧ ਰੇਡਰ ਮਹਾਬੀਰ ਸਿੰਘ ਦੀ ਮੌਤ
ਇਸ ਸਮੇਂ ਡੀ. ਐੱਸ. ਪੀ. ਭਿੱਖੀਵਿੰਡ ਰਾਜਬੀਰ ਸਿੰਘ ਨੇ ਕਿਹਾ ਕਿ ਅਦਾਲਤ ਤੋਂ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 17 ਜਨਵਰੀ ਨੂੰ ਅਦਾਲਤ ਨੇ ਮੁੜ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਡੀ. ਐੱਸ. ਪੀ. ਨੇ ਦੱਸਿਆ ਕਿ ਇਨ੍ਹਾਂ 5 ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਜਾਣ ਨਾਲ ਕਤਲ ਕੇਸ ਨਾਲ ਜੁੜੇ ਕਈ ਪਹਿਲੂ ਪੁਲਸ ਕੋਲ ਆ ਸਕਦੇ ਹਨ ਅਤੇ ਇਨ੍ਹਾਂ ਬਲਵਿੰਦਰ ਕਤਲ ਕਾਂਡ ਵਿਚ ਵਰਤੀ ਪਿਸਤੌਲ ਕਿਥੋਂ ਖਰੀਦੀ ਸੀ ਦਾ ਰਿਮਾਂਡ ਦੌਰਾਨ ਇਹ ਖੁਲਾਸਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਲਈ ਇਕ ਵਿਸ਼ੇਸ਼ ਟੀਮ ਬਣਾਈ ਗਈ ਹੈ ਜੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਛੇ ਮਹੀਨੇ ਪਹਿਲਾਂ ਹੋਇਆ ਵਿਆਹ, ਜਨਮ ਦਿਨ ਮਨਾਉਣ ਗਏ ਮੁੰਡੇ ਨੇ ਹੋਟਲ ’ਚ ਲਿਆ ਫਾਹਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ
NEXT STORY