ਭਿੱਖੀਵਿੰਡ : ਪੰਜਾਬ ਸਰਕਾਰ ਨੇ ਬੀਤੇ ਦਿਨੀਂ ਘਰ 'ਚ ਵੜ ਕੇ ਕਤਲ ਕੀਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੀੜਤ ਪਰਿਵਾਰ ਨਾਲ ਅਫਸੋਸ ਕਰਨ ਪਹੁੰਚੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐੱਮ.ਪੀ ਜਸਬੀਰ ਸਿੰਘ ਡਿੰਪਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਹੈ। ਉਨ੍ਹਾਂ ਆਖਿਆ ਕਿ ਬੀਤੇ ਦਿਨੀਂ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਸ਼ਰਧਾਂਜਲੀ ਦਿੱਤੀ ਗਈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੈਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭੇਜਿਆ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ 'ਚ ਗੂੰਜਿਆ ਸਿੱਧੂ ਦਾ ਚਪੇੜ ਵਾਲਾ ਬਿਆਨ, ਮੰਤਰੀਆਂ ਤੇ ਵਿਧਾਇਕਾਂ ਨੇ ਥਾਪੜੇ ਮੇਜ
ਮੈਂਬਰ ਪਾਰਲੀਮੈਂਟ ਡਿੰਪਾ ਨੇ ਆਖਿਆ ਕਿ ਕਾਮਰੇਡ ਬਲਵਿੰਦਰ ਸਿੰਘ ਨਾਲ ਉਨ੍ਹਾਂ ਦਾ ਨਿੱਜੀ ਪ੍ਰੇਮ ਸੀ, ਕਿਉਂਕਿ ਸਾਡਾ ਪਰਿਵਾਰ ਵੀ ਅੱਤਵਾਦ ਪੀੜਤ ਰਿਹਾ, ਸਾਨੂੰ ਪਤਾ ਹੈ ਕਿ ਕਾਲੇ ਦੌਰ ਸਮੇਂ ਪਰਿਵਾਰਾਂ ਨੂੰ ਕਿੰਨਾ ਹਾਲਾਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਂਚ ਕਰ ਰਹੀ ਸਿੱਟ ਨੂੰ ਦਸ ਦਿਨਾਂ ਦੇ ਅੰਦਰ ਇਸ ਮਾਮਲੇ ਨੂੰ ਹੱਲ ਕਰਨ ਲਈ ਕਿਹਾ ਗਿਆ ਹੈ ਤੇ ਪੂਰੀ ਟੀਮ ਇਸ ਕੇਸ ਨੂੰ ਹੱਲ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ : ਬਰਨਾਲਾ ਪੁਲਸ ਨੇ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਸਬ-ਇੰਸਪੈਕਟਰ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਤਤਪਰ ਰਹੇ ਹਨ, ਜਿਸ ਵਿਅਕਤੀ ਨੇ 40 ਦੇ ਕਰੀਬ ਮੁਕਾਬਲਿਆਂ ਦਾ ਡੱਟ ਕੇ ਸਾਹਮਣਾ ਕੀਤਾ, ਜੋ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਕਾਮਰੇਡ ਬਲਵਿੰਦਰ ਸਿੰਘ ਦਾ ਦੁਨੀਆਂ ਤੋਂ ਤੁਰ ਜਾਣਾ ਦੇਸ਼ ਭਾਰਤ, ਸੂਬਾ ਪੰਜਾਬ ਤੇ ਇਲਾਕੇ ਲਈ ਬਹੁਤ ਵੱਡਾ ਘਾਟਾ ਹੈ। ਇਸ ਮੌਕੇ ਡਾਇਰੈਕਟਰ ਕਿਰਨਜੀਤ ਸਿੰਘ ਮਿੱਠਾ, ਸੁਰਿੰਦਰ ਸਿੰਘ ਬੁੱਗ, ਐੱਸ.ਪੀ ਜਗਜੀਤ ਸਿੰਘ ਵਾਲੀਆ ਆਦਿ ਹਾਜਰ ਸਨ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਮਹਿਕਮੇ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ
ਸਦਨ ਦੀ ਕਾਰਵਾਈ ਖ਼ਤਮ ਹੋਣ ਮਗਰੋਂ ਰਾਜਪਾਲ ਨੂੰ ਮਿਲਣਗੇ ਕੈਪਟਨ, ਮੈਂਬਰਾਂ ਦਾ ਮੰਗਿਆ ਸਾਥ
NEXT STORY