ਚੰਡੀਗੜ੍ਹ (ਅੰਕੁਰ) : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਰਕਾਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀ. ਏ.) ਜਾਰੀ ਨਾ ਕੀਤੇ ਜਾਣ ਸਬੰਧੀ ਪੈਨਸ਼ਨਰਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਮਾਮਲੇ ’ਚ ਸਰਕਾਰ ਨੂੰ ਨੋਟਿਸ ਆਫ ਮੋਸ਼ਨ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਖ਼ 27 ਅਕਤੂਬਰ ਤੈਅ ਕਰ ਦਿੱਤੀ ਹੈ। ਇਸ ਲਈ ਹੁਣ ਲੱਖਾਂ ਪੈਨਸ਼ਨਰ ਅਤੇ ਮੁਲਾਜ਼ਮਾਂ ਚਿੰਤਾ 'ਚ ਪੈ ਗਏ ਹਨ ਕਿਉਂਕਿ ਉਨ੍ਹਾਂ ਨੂੰ ਡੀ. ਏ. ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। ਇਹ ਪਟੀਸ਼ਨ ਹਾਈਕੋਰਟ ’ਚ 3 ਅਗਸਤ ਨੂੰ ਮਹਿੰਗਾਈ ਭੱਤਾ ਜਾਰੀ ਕੀਤੇ ਜਾਣ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਸਬੰਧ ’ਚ ਦਾਇਰ ਕੀਤੀ ਗਈ ਸੀ, ਜਿਸ ’ਚ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਧਿਰ ਬਣਾਇਆ ਗਿਆ ਹੈ। ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸ਼ੁੱਕਰਵਾਰ ਨੂੰ ਹਾਈਕੋਰਟ ਵੱਲੋਂ ਕੋਈ ਸਖ਼ਤ ਹੁਕਮ ਜਾਰੀ ਹੋਣ ਦੀ ਪੂਰੀ ਉਮੀਦ ਸੀ ਪਰ ਫ਼ਿਲਹਾਲ ਇਹ ਕੇਸ ਹੁਣ 27 ਅਕਤੂਬਰ ’ਤੇ ਜਾ ਪਿਆ ਹੈ।
ਇਹ ਵੀ ਪੜ੍ਹੋ : 'ਪੰਜਾਬ ਬੰਦ' ਵਿਚਾਲੇ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ
ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਪਾਲਣਾ ਰਿਪੋਰਟ ਪੇਸ਼ ਕਰਨ ਲਈ ਉਸ ਕੋਲ 31 ਅਗਸਤ ਦਾ ਸਮਾਂ ਹੈ। ਸਰਕਾਰ ਵਲੋਂ ਦਿੱਤੀ ਗਈ ਇਸ ਜਾਣਕਾਰੀ ਨੂੰ ਧਿਆਨ 'ਚ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮਹਿੰਗਾਈ ਭੱਤਾ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਲੰਬੇ ਸਮੇਂ ਤੋਂ ਇੱਕ ਅਹਿਮ ਮੁੱਦਾ ਬਣਿਆ ਹੋਇਆ ਹੈ। ਮੁਲਾਜ਼ਮ ਜੱਥੇਬੰਦੀਆਂ ਵੱਲੋਂ ਵੀ ਸਮੇਂ-ਸਮੇਂ ’ਤੇ ਸਰਕਾਰ ਤੋਂ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ।
ਇਹ ਵੀ ਪੜ੍ਹੋ : PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ
ਇਸ ਮਾਮਲੇ 'ਚ ਹਾਈਕੋਰਟ ਦੀ ਕਾਰਵਾਈ ਕਾਰਨ ਸਰਕਾਰ ’ਤੇ ਅਦਾਲਤੀ ਹਦਾਇਤਾਂ ਦੀ ਪਾਲਣਾ ਕਰਨ ਦਾ ਦਬਾਅ ਹੋਰ ਵੱਧ ਗਿਆ ਹੈ। ਹੁਣ ਸਾਰੀਆਂ ਨਜ਼ਰਾਂ 31 ਅਗਸਤ ਦੀ ਸਮਾਂ-ਸੀਮਾ ’ਤੇ ਟਿਕੀਆਂ ਹਨ, ਜਦੋਂ ਪੰਜਾਬ ਸਰਕਾਰ ਵੱਲੋਂ ਪਾਲਣਾ ਰਿਪੋਰਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਇਸ ਤੋਂ ਬਾਅਦ 27 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤ ਸਰਕਾਰ ਦੇ ਜਵਾਬ ਅਤੇ ਰਿਪੋਰਟ ’ਤੇ ਵਿਚਾਰ ਕਰੇਗੀ। ਮਾਮਲੇ 'ਚ ਅਦਾਲਤ ਦੇ ਅਗਲੇ ਰੁਖ ਤੋਂ ਪੰਜਾਬ ਦੇ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨਾਲ ਜੁੜੇ ਮਾਮਲੇ ਦੀ ਅਗਲੀ ਦਿਸ਼ਾ ਸਪੱਸ਼ਟ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ 'ਚ 6 ਕਰੋੜ ਦੀ ਲਾਗਤ ਨਾਲ ਕੈਥ ਲੈਬ ਸ਼ੁਰੂ, ਮਰੀਜ਼ਾਂ ਨੂੰ ਮਿਲੇਗਾ ਬਿਹਤਰ ਇਲਾਜ
NEXT STORY