ਚੰਡੀਗੜ੍ਹ- ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਦੇ ਮੱਦੇਨਜ਼ਰ ਹਾਲਾਤ ਚਿੰਤਾਜਨਕ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਨੂੰ ਦੇਖਦੇ ਹੋਏ ਵੀਕਐਂਡ ਲਾਕਡਾਊਨ ਲਗਾਇਆ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮਈ ਦੇ ਮੱਧ ਤੱਕ ਕੋਰੋਨਾ ਸਿਖਰ 'ਤੇ ਹੋਵੇਗਾ ਅਤੇ ਸਤੰਬਰ ਤੱਕ ਤੀਸਰੀ ਲਹਿਰ ਆ ਸਕਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਇਸ ਹਫ਼ਤੇ ਦੇ ਅੰਤ ਤੱਕ ਸੀਰਮ ਇੰਸਟੀਚਿਊਟ ਆਫ ਇੰਡੀਆ (ਐੱਸ. ਆਈ. ਆਈ.) ਤੋਂ ਕਰੀਬ ਇਕ ਲੱਖ ਟੀਕੇ ਮਿਲਣ ਦੀ ਸੰਭਾਵਨਾ ਹੈ। ਇਸ ਦੇ ਚਲਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹੁਕਮ ਜਾਰੀ ਕੀਤੇ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿਚ 18-45 ਸਾਲ ਉਮਰ ਵਰਗ ਦੇ ਗਰੁੱਪਾਂ ਦੇ ਟੀਕਾਕਰਨ ਦੀ ਸ਼ੁਰੂਆਤ ਦੀਆਂ ਤਿਆਰੀਆਂ ਕੀਤੀਆਂ ਜਾਣ।
ਕੋਵਿਡ ਦੀ ਸਮੀਖਿਆ ਬੈਠਕ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਖ਼ੁਰਾਕ ਦੇ ਮਿਲਦੇ ਹੀ ਰਾਜ ਸਰਕਾਰ ਵੱਲੋਂ ਪੜਾਅ 3 ਲਈ ਚੁਣੇ ਗਏ ਮੁੱਢਲੇ ਗਰੁੱਪਾਂ ਲਈ ਟੀਕਾਕਰਨ ਦੀ ਸ਼ੁਰੂਆਤ ਹੋ ਜਾਵੇਗੀ। ਰਾਜ ਸਰਕਾਰ ਨੇ 18-45 ਸਾਲ ਉਮਰ ਵਰਗ ਵਿਚ ਨਿਰਮਾਣ ਵਰਕਰ, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਵੱਧ ਜ਼ੋਖਮ ਵਾਲੇ ਲੋਕ, ਜਿਨ੍ਹਾਂ ਨੂੰ ਸਹਿ-ਬੀਮਾਰੀਆਂ ਹਨ, ਟੀਕਾਕਰਨ ਲਈ ਮੁੱਢਲੇ ਗਰੁੱਪ ਵਿਚ ਸ਼ਾਮਿਲ ਕੀਤਾ ਹੈ। ਮੁੱਖ ਮੰਤਰੀ ਨੇ ਮੈਡੀਕਲ ਦਿੱਕਤਾਂ ਵਾਲਿਆਂ ਨੂੰ ਛੱਡ ਕੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਟੀਕਾਕਰਨ ਲਈ ਨਿਰਦੇਸ਼ ਦਿੱਤੇ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਜ਼ਿਲ੍ਹਾ ਫਿਰੋਜ਼ਪੁਰ ’ਚ ਮਾਰੂ ਹੋਇਆ ਕੋਰੋਨਾ, 7 ਲੋਕਾਂ ਦੀ ਮੌਤ ਸਣੇ 306 ਮਾਮਲੇ ਆਏ ਸਾਹਮਣੇ
NEXT STORY