ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟਰ ਸਤਪਾਲ ਸਿੰਘ ਸੋਖੀ, ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਸਰਵਣ ਸਿੰਘ ਧੁੰਨ, ਜਸਬੀਰ ਸਿੰਘ ਸੁਰਸਿੰਘ, ਪ੍ਰਵੀਨ ਪੁਰੀ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਸੰਧਵਾਂ ਨੇ ਕਿਹਾ ਕਿ ਸਿੰਘ ਸਾਹਿਬ ਦੇ ਅਕਾਲ ਚਲਾਣੇ ਨਾਲ ਉਨ੍ਹਾਂ ਦੇ ਸਿਰਫ ਪਰਿਵਾਰ ਨੂੰ ਹੀ ਨਹੀਂ ਸਗੋਂ ਪੂਰੀ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ : ਆਖਿਰ ਕਿਉਂ ਲਿਆ ਗਿਆ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ, ਮੰਤਰੀ ਲਾਲਜੀਤ ਭੁੱਲਰ ਨੇ ਦੱਸੀ ਵਜ੍ਹਾ
ਉਨ੍ਹਾਂ ਕਿਹਾ ਕਿ ਉਹ ਆਪਣੇ ਪਿੱਛੇ ਵੱਡੀ ਵਿਰਾਸਤ ਛੱਡ ਕੇ ਗਏ ਹਨ, ਜਿਸ ਨਾਲ ਉਹ ਚਿਰਾਂ ਤੱਕ ਸਿੱਖ ਮਾਨਸਿਕਤਾ ਦਾ ਹਿੱਸਾ ਬਣੇ ਰਹਿਣਗੇ। ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਸਦਮੇ ਵਿੱਚ ਹਨ। ਸਤਪਾਲ ਸੋਖੀ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਸਿੱਖੀ ਵਿਰਾਸਤ ਨੂੰ ਪ੍ਰਣਾਏ ਹੋਏ ਸਨ ਅਤੇ ਹਜ਼ਾਰਾਂ ਸਿੱਖ ਸੰਗਤਾਂ ਦੇ ਲਈ ਰਾਹ ਦਸੇਰਾ ਸਨ। ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਲਬਰੇਜ਼ ਉਹ ਇਕ ਸਿਧਾਂਤਕ ਪੁਰਸ਼ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਅਤੇ ਗੁਰੂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਗਈਆਂ ਪੰਥਕ ਸੇਵਾਵਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਹ ਆਪਣੇ ਪਿੱਛੇ ਅਮੀਰ ਵਿਰਾਸਤ ਛੱਡ ਕੇ ਗਏ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5 ਸਾਲ ਤੋਂ 'ਇਕ ਦੇਸ਼, ਇਕ ਚੋਣ' ਦੀ ਤਿਆਰੀ, ਲੋਕ ਸਭਾ ਨਾਲ 13 ਸੂਬਿਆਂ ’ਚ ਚੋਣਾਂ ਸੰਭਵ
NEXT STORY