ਅੰਮ੍ਰਿਤਸਰ (ਸਰਬਜੀਤ)– ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿੱਚ ਕਿਰਪਾਨਾਂ ਤੇ ਸ਼ਸਤਰਾਂ ਦੀ ਜ਼ਬਤੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਅਹਿਮ ਮਹੱਤਤਾ ਹੈ ਅਤੇ ਗੁਰੂ ਸਾਹਿਬ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਕੀਤਾ ਹੈ, ਇਸ ਲਈ ਸ਼ਸਤਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਸ਼ਸ਼ਤਰਾਂ ਦੀ ਸੇਵਾ ਅਤੇ ਸਤਿਕਾਰ ਸਦੀਆਂ ਤੋਂ ਸਿੱਖ ਪ੍ਰੰਪਰਾਵਾਂ ਦਾ ਅਟੁੱਟ ਹਿੱਸਾ ਰਿਹਾ ਹੈ। ਅਜਿਹੇ ਵਿਚ ਸਿੱਖਾਂ ਦੀ ਆਸਥਾ ਨਾਲ ਜੁੜੇ ਅਸਥਾਨ ’ਤੇ ਪ੍ਰਸ਼ਾਸਨ ਵੱਲੋਂ ਸਿੱਖ ਪ੍ਰੰਪਰਾਵਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੀਤੀ ਗਈ ਕਾਰਵਾਈ ਨੇ ਸਿੱਖ ਕੌਮ ਅੰਦਰ ਵੱਡਾ ਰੋਸ ਪੈਦਾ ਕੀਤਾ ਹੈ।
ਇਹ ਵੀ ਪੜ੍ਹੋ- ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ, ਪ੍ਰੰਤੂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ, ਮਰਯਾਦਾ ਅਤੇ ਇਤਿਹਾਸਕ ਪ੍ਰੰਪਰਾਵਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੀਦੀ, ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੋਵੇ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਰਜ ਕੀਤੇ ਅਜਿਹੇ ਪਰਚੇ ਤੁਰੰਤ ਰੱਦ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਧਾਰਮਿਕ ਚਿੰਨ੍ਹਾਂ, ਸ਼ਸਤਰ ਪ੍ਰੰਪਰਾ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਵਿਲੱਖਣ ਪਛਾਣ ’ਤੇ ਹਮੇਸ਼ਾ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੇ ਹਨ ਅਤੇ ਸਰਕਾਰਾਂ ਨੂੰ ਵੀ ਸਿੱਖ ਪ੍ਰੰਪਰਾਵਾਂ ਦੀ ਮਾਣ-ਮਰਯਾਦਾ ਦਾ ਧਿਆਨ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ ਕਤਲ, ਕੁੜੀ ਨੂੰ ਛੁਡਾਉਣ ਦੀ ਰੰਜਿਸ਼ ਕਾਰਨ ਵਾਪਰੀ ਵਾਰਦਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ
NEXT STORY