ਮੋਹਾਲੀ (ਪਰਦੀਪ) : ਮੋਹਾਲੀ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਸ਼ੁਰੂਆਤੀ ਮਹੀਨੇ 'ਚ ਪਾਜ਼ੇਟਿਵ ਆ ਚੁੱਕੇ ਮਰੀਜ਼ਾਂ ਦੀ ਗਿਣਤੀ, ਉਨ੍ਹਾਂ ਦੇ ਨਾਮ ਅਤੇ ਪੂਰੇ ਪਤੇ ਸਮੇਤ ਜਾਣਕਾਰੀ ਮੋਹਾਲੀ ਜ਼ਿਲ੍ਹੇ ਦੇ ਸਿਵਲ ਸਰਜਨ ਦਫਤਰ ਵਲੋਂ ਦਿੱਤੀ ਜਾਂਦੀ ਸੀ। ਹੁਣ ਕੁੱਝ ਸਮੇਂ ਤੋਂ ਪਾਜ਼ੇਟਿਵ ਮਰੀਜ਼ਾਂ ਦੇ ਨਾਮ ਅਤੇ ਪਤਾ ਨਹੀਂ ਦੱਸਿਆ ਜਾਂਦਾ। ਸਿਰਫ ਪਾਜ਼ੇਟਿਵ ਆਏ ਮਰੀਜ਼ਾਂ ਦੀ ਗਿਣਤੀ ਸਬੰਧੀ ਹੀ ਜਾਣਕਾਰੀ ਦਿੱਤੀ ਜਾਂਦੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਿਵਲ ਸਰਜਨ ਦਫਤਰ ਵਲੋਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦੇ ਅੰਕੜੇ ਦੇ ਨਾਲ ਉਨ੍ਹਾਂ ਦੇ ਨਾਮ ਅਤੇ ਪਤੇ ਰੋਜ਼ਾਨਾ ਮੀਡੀਆ ਨੂੰ ਜਾਰੀ ਕੀਤੇ ਜਾਂਦੇ ਹਨ ਪਰ ਮੋਹਾਲੀ ਜ਼ਿਲ੍ਹੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਨੂੰ ਛੁਪਾਇਆ ਜਾਂਦਾ ਹੈ। ਇਸ ਸਬੰਧੀ ਭੰਬਲਭੂਸਾ ਹਾਲੇ ਵੀ ਬਰਕਰਾਰ ਹੈ ਕਿ ਮੋਹਾਲੀ ਜ਼ਿਲ੍ਹੇ ਸਮੇਤ ਕਈ ਥਾਵਾਂ 'ਤੇ ਮਰੀਜ਼ਾਂ ਦੀ ਪਛਾਣ ਨੂੰ ਕਿਉਂ ਛੁਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਰੈਫਰ ਕੀਤੇ ਮਰੀਜ਼ਾਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼
ਲੋਕਾਂ ਵਿਚ ਡਰ ਪੈਦਾ ਨਾ ਹੋਵੇ ਇਸ ਲਈ ਛੁਪਾਈ ਜਾਂਦੀ ਹੈ ਪਛਾਣ : ਡਾ. ਮਨਜੀਤ ਸਿੰਘ
ਮੋਹਾਲੀ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਮਰੀਜ਼ਾਂ ਦੀ ਪਛਾਣ ਗੁਪਤ ਰੱਖੇ ਜਾਣ ਲਈ ਸਖਤ ਨਿਯਮ ਨਹੀਂ ਹੈ। ਇਸ ਬੀਮਾਰੀ ਨੂੰ ਲੈ ਕੇ ਲੋਕਾਂ ਵਿਚ ਕੋਈ ਡਰ ਪੈਦਾ ਨਾ ਹੋਵੇ ਇਸ ਕਰ ਕੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਡਾ. ਮਨਜੀਤ ਸਿੰਘ ਨੇ ਕਿਹਾ ਕਿ ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਛੁਪਾਉਣ ਸਬੰਧੀ ਸਰਕਾਰ ਜਾਂ ਸਿਹਤ ਮਹਿਕਮੇ ਵਲੋਂ ਕੋਈ ਹਦਾਇਤਾਂ ਨਹੀਂ ਹਨ, ਸਿਰਫ ਬਤੌਰ ਡਾਕਟਰ ਹੀ ਮਰੀਜ਼ਾਂ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਬਟਾਲਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਧੀ ਦਰਜਨ ਤੋਂ ਵੱਧ ਲੋਕਾਂ ਦੀ ਮੌਤ
ਆਉਣ ਵਾਲੇ ਦਿਨਾਂ ਵਿਚ ਮਿਲਿਆ ਕਰੇਗੀ ਜਾਣਕਾਰੀ : ਸਿੱਧੂ
ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਨੂੰ ਛੁਪਾਏ ਜਾਣ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਚਲਦਿਆਂ ਲੋਕਾਂ ਵਿਚ ਡਰ ਦਾ ਮਾਹੌਲ ਨਾ ਬਣੇ ਅਤੇ ਉਹ ਰੁਟੀਨ ਵਾਂਗ ਪ੍ਰਹੇਜ਼ ਕਰਦੇ ਰਹਿਣ ਅਤੇ ਸਿਹਤ ਮਹਿਕਮੇ ਵਲੋਂ ਸਮੇਂ-ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਦੇ ਰਹਿਣ। ਇਸ ਦੇ ਚਲਦਿਆਂ ਹੀ ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਹਾਲੇ ਗੁਪਤ ਰੱਖੀ ਜਾ ਰਹੀ ਹੈ ਪਰ ਆਉਣ ਵਾਲੇ ਦਿਨਾਂ ਵਿਚ ਇਸ ਸਬੰਧੀ ਜਾਣਕਾਰੀ ਫੋਨ ਰਾਹੀਂ ਦਿੱਤੀ ਜਾਇਆ ਕਰੇਗੀ।
ਮੁੱਖ ਮੰਤਰੀ ਵਲੋਂ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ 'ਚ ਜਾਂਚ ਦੇ ਹੁਕਮ
NEXT STORY