ਜਲਾਲਾਬਾਦ (ਸੁਮਿਤ, ਟੀਨੂੰ) : ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਆਉਣ ਵਾਲੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸੀ ਆਗੂਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ਼ਿੰਦਰ ਮਾਹਲਮ ਦੇ ਨਿਵਾਸ ਸਥਾਨ ’ਤੇ ਇਕ ਅਹਿਮ ਬੈਠਕ ਆਯੋਜਿਤ ਕੀਤੀ ਗਈ। ਇਸ ’ਚ ਪਾਰਟੀ ਦੇ ਸਥਾਨਕ ਆਗੂਆਂ ਅਤੇ ਕਾਰਕੁੰਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਬੈਠਕ ’ਚ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਸਮਾਗਮ ਦੀ ਰੂਪ-ਰੇਖਾ, ਕਾਰਕੁੰਨਾਂ ਦੀਆਂ ਜ਼ਿੰਮੇਵਾਰੀਆਂ ਅਤੇ ਲੋਕਾਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸ਼ਿੰਦਰ ਮਹਾਲਮ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਫੇਰੀ ਨਾਲ ਪੰਜਾਬ ਦੀ ਜਨਤਾਂ ’ਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਪਾਰਟੀ ਕਾਰਕੁਨਾਂ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਬਲਾਕ ਕਾਂਗਰਸ ਦਿਹਾਤੀ ਪ੍ਰਧਾਨ ਸ਼ਿੰਦਰ ਮਾਹਲਮ ਨੇ ਕਿਹਾ ਕਿ ਰਾਹੁਲ ਗਾਂਧੀ ਦੇਸ਼ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੇ ਨੇਤਾ ਹਨ। ਉਨ੍ਹਾਂ ਦੀ ਬਰਨਾਲਾ ਫੇਰੀ ਪੰਜਾਬ ਵਾਸੀਆਂ ਲਈ ਮਾਣ ਦੀ ਗੱਲ ਹੈ। ਅਸੀਂ ਹਰ ਕਾਰਕੁੰਨ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਗਿਣਤੀ ’ਚ ਹਾਜ਼ਰੀ ਭਰ ਕੇ ਇਸ ਸਮਾਗਮ ਨੂੰ ਇਤਿਹਾਸਕ ਬਣਾਇਆ ਜਾਵੇ।
ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਲਈ ਸੰਘਰਸ਼ ਕਰਦੀ ਆਈ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਹੋਰ ਕਿਹਾ ਕਿ ਪਿੰਡ ਪੱਧਰ ਤੱਕ ਬੈਠਕਾਂ ਕਰ ਕੇ ਲੋਕਾਂ ਨੂੰ ਸਮਾਗਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਬਰਨਾਲਾ ਦੀ ਧਰਤੀ ’ਤੇ ਹੋਣ ਵਾਲਾ ਇਹ ਸਮਾਗਮ ਵੱਡੀ ਸਫ਼ਲਤਾ ਹਾਸਲ ਕਰੇਗਾ। ਇਸ ਮੌਕੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਫੇਰੀ ਨਾਲ ਕਾਰਕੁੰਨਾਂ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਬਰਨਾਲਾ ਦਾ ਸਮਾਗਮ ਇਤਿਹਾਸਕ ਸਾਬਤ ਹੋਵੇਗਾ।
ਡਿਜੀਟਲ ਸਿਸਟਮ ਨੇ ਖੋਲ੍ਹੀ ਵਿਭਾਗ ਦੀ ਪੋਲ, ਸਿੱਖਿਆ ਵਿਭਾਗ 'ਚ ਇੱਕ ਹੀ ਮੋਬਾਈਲ ਨੰਬਰ ’ਤੇ ਦਰਜ ਕਈ ਮੁਲਾਜ਼ਮ
NEXT STORY