ਜਲੰਧਰ/ਚੰਡੀਗੜ੍ਹ, (ਵਿਸ਼ੇਸ਼)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਰਾਸ਼ਟਰੀ ਜਨਤਾਂਤਰਿਕ ਗੱਠਜੋੜ ਸਰਕਾਰ ਨੇ ਇਤਿਹਾਸਕ ਮਰਦਮਸ਼ੁਮਾਰੀ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ ਪਰ ਕਾਂਗਰਸ ਇਸ ’ਤੇ ਸਵਾਲ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਉਹ ਪਾਰਟੀ ਹੈ, ਜਿਸ ਨੇ ਹਮੇਸ਼ਾ ਲੋੜਵੰਦ ਲੋਕਾਂ ਨੂੰ ਹੱਕਾਂ ’ਤੋਂ ਵਾਂਝੇ ਰੱਖਿਆ। ਇੰਦਰਾ ਅਤੇ ਰਾਜੀਵ ਗਾਂਧੀ ਨੇ ਵੀ ਦਲਿਤਾਂ ਨੂੰ ਰਾਖਵਾਂਕਰਨ ਦੇਣ ਦਾ ਵਿਰੋਧ ਕੀਤਾ ਸੀ।
ਉਨ੍ਹਾਂ ਕਿਹਾ ਕਿ ਚਿੰਨਾਸਵਾਮੀ ਸਟੇਡੀਅਮ ਭਾਜੜ ਘਟਨਾ ਦੇ ਅਸਲ ਦੋਸ਼ੀ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਉਪ-ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਜਨਤਾ ਮੁਸੀਬਤ ਵਿਚ ਸੀ, ਇਹ ਲੋਕ ਰੀਲਾਂ ਬਣਾਉਣ ਅਤੇ ਸ਼ੂਟਿੰਗ ਕਰਨ ਵਿਚ ਰੁੱਝੇ ਹੋਏ ਸਨ। ਸੂਬਾ ਸਰਕਾਰ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ। ਮੁੱਖ ਮੰਤਰੀ ਅਤੇ ਉਪ-ਮੁੱਖ ਮੰਤਰੀ ਦੋਵਾਂ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਭਾਜੜ ਵਿਚ ਮਾਰੇ ਗਏ ਲੋਕਾਂ ਦੇ ਮੁੱਦੇ ’ਤੇ ਜਨਤਾ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਹਮੇਸ਼ਾ ਕੇਂਦਰ ਦੀ ਭਾਜਪਾ ਸਰਕਾਰ ਵਿਚ ਕਮੀਆਂ ਲੱਭਦੇ ਰਹਿੰਦੇ ਹਨ ਪਰ ਉਨ੍ਹਾਂ ਨੇ ਕਦੇ ਵੀ ਆਪਣੀਆਂ ਸੂਬਾ ਸਰਕਾਰਾਂ ਵੱਲ ਧਿਆਨ ਨਹੀਂ ਦਿੱਤਾ।
ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫਲਤਾ, ਏ-ਕੈਟਾਗਰੀ ਦੇ ਗੈਂਗਸਟਰ ਸਮੇਤ 4 ਮੁਲਜ਼ਮ ਕਾਬੂ
NEXT STORY