ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਆਮ ਆਦਮੀ ਪਾਰਟੀ ਨੇ ਵੱਡਾ ਹਮਲਾ ਬੋਲਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਰਾਖਵ ਚੱਢਾ ਨੇ ਕਿਹਾ ਹੈ ਕਿ ਸੱਤਾ ਦੀ ਇਸ ਨੰਗੀ ਲੜਾਈ ਵਿਚ ਸੱਭ ਤੋਂ ਵੱਡਾ ਨੁਕਸਾਨ ਪੰਜਾਬ ਦੀ ਜਨਤਾ ਨੂੰ ਹੋਇਆ ਹੈ। ਪੰਜਾਬ ਵਿਚ ਸਰਕਾਰ ਠੱਪ ਪਈ ਹੈ ਅਤੇ ਗੋਵੇਰਨੇਂਸ ਜ਼ੀਰੋ ਹੈ। ਰਾਘਵ ਚੱਢਾ ਨੇ ਕਾਂਗਰਸ ਨੂੰ ਇਕ ਡੁੱਬਦਾ ਜਹਾਜ਼ ਦੱਸਦੇ ਹੋਏ ਆਖਿਆ ਹੈ ਕਿ ਕਾਂਗਰਸ ਕੋਲ ਨਾ ਤਾਂ ਕੋਈ ਵਿਜ਼ਿਨ ਹੈ ਅਤੇ ਨਾ ਹੀ ਪ੍ਰਫਾਰਮੈਂਸ। ਇਸ ਦੇ ਨਾਲ ਚੱਢਾ ਨੇ ਆਖਿਆ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਬੁਰਾ ਹਸ਼ਰ ਕਰੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਅਗਲਾ ਮੁੱਖ ਮੰਤਰੀ !
ਪੰਜਾਬ ਵਿਚ ਚੱਲ ਰਹੀ ਤਖ਼ਤਾ ਪਲਟ ਦੀ ਤਿਆਰੀ
ਪੰਜਾਬ ਕਾਂਗਰਸ ਵਿਧਾਇਕ ਦਲ ਦੀ ਹਾਈ ਕਮਾਂਡ ਵੱਲੋਂ ਅੱਜ ਸ਼ਾਮ 5 ਵਜੇ ਬੁਲਾਈ ਗਈ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਨੂੰ ਲਾਂਭੇ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਐਲਾਨਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਨਵਜੋਤ ਸਿੱਧੂ ਅਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਵੀ ਮੁੱਖ ਮਤੰਰੀ ਅਹੁਦੇ ਦੀ ਦੌੜ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਦਾ ਵੱਡਾ ਧਮਾਕਾ
ਉਧਰ ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ ’ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਕੈਪਟਨ ਦੇ ਖੇਮੇ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮੰਤਰੀ ਸਾਧੂ ਸਿੰਘ ਧਰਮਸੋਤ, ਮੰਤਰੀ ਵਿਜੇ ਇੰਦਰ ਸਿੰਗਲਾ ਸਮੇਤ ਕਈ ਵਿਧਾਇਕ ਅਤੇ ਮੰਤਰੀ ਸ਼ਾਮਲ ਹਨ। ਆਖਿਆ ਜਾ ਰਿਹਾ ਹੈ ਕਿ ਹਾਈਕਮਾਨ ਦੇ ਫ਼ੈਸਲੇ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਸ਼ਕਤੀ ਪ੍ਰਦਰਸ਼ਨ ਕਰ ਸਕਦੇ ਹਨ। ਇਸ ਤੋਂ ਇਲਾਵਾ ਕੈਪਟਨ ਸਾਫ਼ ਆਖ ਚੁੱਕੇ ਹਨ ਕਿ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਉਹ ਕਾਂਗਰਸ ਪਾਰਟੀ ਹੀ ਛੱਡ ਦੇਣਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚਿਹਰੇ ਦੇ ਐਲਾਨ ਦੀਆਂ ਅਟਕਲਾਂ ਦੌਰਾਨ ਸੁਨੀਲ ਜਾਖੜ ਦਾ ਟਵੀਟ, ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
CLP ਮੀਟਿੰਗ ਲਈ ਅਜੇ ਮਾਕਨ ਤੇ ਹਰੀਸ਼ ਰਾਵਤ ਪੁੱਜੇ ਚੰਡੀਗੜ੍ਹ, ਸੁਆਗਤ ਕਰਨ ਪੁੱਜੇ ਨਵਜੋਤ ਸਿੱਧੂ (ਤਸਵੀਰਾਂ)
NEXT STORY