ਚੰਡੀਗੜ੍ਹ : ਚੋਣਾਂ ਵਿਚ ਹਾਰ ਤੋਂ ਬਾਅਦ ਕਾਂਗਰਸ ਵਿਚ ਘਮਸਾਨ ਤੇਜ਼ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸਿੱਧੇ ਤੌਰ ’ਤੇ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਅੰਬਿਕਾ ਸੋਨੀ ’ਤੇ ਵੱਡਾ ਹਮਲਾ ਬੋਲਿਆ ਹੈ। ਜਾਖੜ ਨੇ ਟਵੀਟ ਕਰਦੇ ਹੋਏ ਚੰਨੀ ਨੂੰ ਏਸੈੱਟ ਕਹੇ ਜਾਣ ’ਤੇ ਵਿਅੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਨੀ ਪਾਰਟੀ ਦੀ ਲਾਇਬਿਲਟੀ (ਦੇਣਦਾਰ) ਹੈ। ਉਨ੍ਹਾਂ ਦੇ ਲਾਲਚ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਸਕਦੇ ਹਨ ਸੁਖਬੀਰ ਸਿੰਘ ਬਾਦਲ
ਟਵੀਟ ਵਿਚ ਜਾਖੜ ਨੇ ਇਕ ਖ਼ਬਰ ਵੀ ਸਾਂਝੀ ਕੀਤੀ ਹੈ। ਜਿਸ ਵਿਚ ਚੰਨੀ ਨੂੰ ਕਾਂਗਰਸ ਦਾ ਏਸੈੱਟ (ਸੰਪਤੀ) ਕਰਾਰ ਦਿੱਤਾ ਗਿਆ ਸੀ। ਜਾਖੜ ਨੇ ਏਸੈੱਟ ਲਿਖੇ ਜਾਣ ’ਤੇ ਕਿਹਾ ਕਿ ਤੁਸੀਂ ਮਜ਼ਾਕ ਕਰ ਰਹੇ ਹੋ। ਰੱਬ ਦਾ ਸ਼ੁਕਰ ਹੈ, ਚੰਨੀ ਨੂੰ ਉਸ ਪੰਜਾਬੀ ਲੇਡੀ (ਅੰਬਿਕਾ ਸੋਨੀ) ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਰਾਸ਼ਟਰੀ ਖਜ਼ਾਨਾ ਨਹੀਂ ਕਰਾਰ ਦੇ ਦਿੱਤਾ, ਜਿਸ ਨੇ ਪਹਿਲੀ ਵਾਰ ਚੰਨੀ ਦਾ ਨਾਮ ਮੁੱਖ ਮੰਤਰੀ ਲਈ ਦਿੱਤਾ ਸੀ। ਜਾਖੜ ਨੇ ਕਿਹਾ ਕਿ ਚੰਨੀ ਅੰਬਿਕਾ ਸੋਨੀ ਲਈ ਏਸੈੱਟ ਹੋ ਸਕਦੇ ਹਨ ਪਰ ਪਾਰਟੀ ਲਈ ਸਿਰਫ ਲਾਇਬਿਲਟੀ ਹਨ। ਕਾਂਗਰਸ ਹਾਈਕਮਾਨ ਹੀ ਨਹੀਂ ਸਗੋਂ ਉਨ੍ਹਾਂ ਦੇ ਲਾਲਚ ਨੇ ਖੁਦ ਚੰਨੀ ਅਤੇ ਪਾਰਟੀ ਦਾ ਨੁਕਸਾਨ ਕੀਤਾ ਹੈ।
ਇਹ ਵੀ ਪੜ੍ਹੋ : ਰਾਜ ਭਵਨ ਜਾਂਦੇ ਸਮੇਂ ਜਦੋਂ ਲਾਲ ਬੱਤੀ ’ਤੇ ਰੁਕਿਆ ਭਗਵੰਤ ਮਾਨ ਦੀਆਂ ਗੱਡੀਆਂ ਦਾ ਕਾਫਲਾ
ਇਥੇ ਹੀ ਬਸ ਨਹੀਂ ਇਕ ਇੰਟਰਵਿਊ ਵਿਚ ਜਾਖੜ ਨੇ ਕਿਹਾ ਕਿ ਚਰਨਜੀਤ ਚੰਨੀ ’ਤੇ ਭ੍ਰਿਸ਼ਟਾਚਾਰ ਦੇ ਵੱਡੇ ਇਲਜ਼ਾਮ ਹਨ, ਅਜਿਹੇ ਵਿਅਕਤੀ ਨੂੰ ਮੁੜ ਪ੍ਰਮੋਟ ਕਰਨਾ ਪਾਰਟੀ ਦੀ ਘਾਤਕ ਸਾਬਤ ਹੋ ਸਕਦਾ ਹੈ। ਜਾਖ਼ੜ ਨੇ ਕਿਹਾ ਕਿ ਹਾਈਕਮਾਨ ਨੂੰ ਗੁੰਮਰਾਹ ਕੀਤਾ ਗਿਆ ਹੈ। ਪਾਰਟੀ ਨੂੰ ਢਾਹ ਲਗਾਉਣ ਵਾਲੇ ਨੂੰ ਹੀਰੋ ਨਹੀਂ ਬਣਾਇਆ ਜਾ ਸਕਦਾ। ਜਾਖੜ ਨੇ ਕਿਹਾ ਕਿ ਹਾਈਕਮਾਨ ਨੂੰ ਗ਼ਲਤ ਜਾਣਕਾਰੀ ਦਿੱਤੀ ਗਈ, ਜਿਸ ਦੇ ਚੱਲਦੇ ਗ਼ਲਤ ਆਦਮੀ ਮੁੱਖ ਮੰਤਰੀ ਚੁਣਿਆ ਗਿਆ। ਅੱਜ ਰਾਹੁਲ ਗਾਂਧੀ ਨੂੰ ਪੰਜਾਬ ਦੀ ਅਸਲ ਸੱਚਾਈ ਤੋਂ ਜਾਣੂੰ ਕਰਵਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ : ਹਲਕਾ ਸੰਗਰੂਰ ਦੇ ਲੋਕ ਫਿਰ ਪਾਉਣਗੇ ਵੋਟਾਂ, ਅਸਤੀਫ਼ਾ ਦੇਣਗੇ ਭਗਵੰਤ ਮਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ 6 ਰੋਜ਼ਾ ਕੌਮੀ ਤਿਉਹਾਰ ਹੋਲੇ-ਮਹੱਲੇ ਦਾ ਪਹਿਲਾ ਪੜਾਅ ਅੱਜ ਤੋਂ
NEXT STORY