ਭਿੱਖੀਵਿੰਡ/ਬੀੜ ਸਾਹਿਬ (ਭਾਟੀਆ, ਬਖਤਾਵਰ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਲੋਕ ਭਲਾਈ ਸਕੀਮਾਂ ਨੂੰ ਨਿਰਪੱਖਤਾ ਨਾਲ ਜਾਰੀ ਕਰਨ ਦੀ ਜਿਹੜੀ ਕਵਾਇਦ ਸ਼ੁਰੂ ਕੀਤੀ ਹੈ, ਉਹ ਕਾਬਿਲੇ-ਤਾਰੀਫ ਹੈ, ਜਿਸ ਦੀ ਸ਼ਲਾਘਾ ਪੰਜਾਬ ਦੇ ਲੋਕ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁੱਖ-ਸਹੂਲਤਾਂ ਹਰੇਕ ਵਰਗ ਦੇ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਸਾਬਕਾ ਸਿੰਚਾਈ ਮੰਤਰੀ ਗੁਰਚੇਤ ਸਿੰਘ ਭੁੱਲਰ ਸਿਰਤੋੜ ਯਤਨ ਕਰ ਰਹੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਸੰਧੂ, ਵਰਿੰਦਰ ਸਿੰਘ ਨੰਦਾ, ਗੁਲਸ਼ਨ ਕੁਮਾਰ ਅਲਗੋਂ, ਦੀਪਕ ਆੜ੍ਹਤੀਆ, ਗੋਪੀ ਫਰੰਦੀਪੁਰੀਆ ਤੇ ਲਾਡੀ ਲੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਲੋੜਵੰਦ ਵਿਅਕਤੀਆਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਸਕੀਮਾਂ ਦਾ ਲੋਕ ਭਰਪੂਰ ਫਾਇਦਾ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਕਾਰਨ ਲੋਕ ਬਾਗੋ-ਬਾਗ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਪਾਰੀ, ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਪੂਰੀ ਤਰ੍ਹਾਂ ਪ੍ਰੇਸ਼ਾਨ ਸਨ ਅਤੇ ਸੂਬੇ ਦੇ ਕਿਸਾਨ ਖੁਦਕੁਸ਼ੀਆਂ ਕਰਨ ਦੇ ਰਾਹ ਪੈ ਗਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪੂਰੀ ਟੀਮ ਕਾਂਗਰਸ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੁਨੀਆ ਦੇ ਨਕਸ਼ੇ 'ਤੇ ਇਕ ਖੁਸ਼ਹਾਲ ਸੂਬਾ ਬਣ ਕੇ ਉੱਭਰੇਗਾ।
ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਖੁਸ਼ਖਬਰੀ, ਕੱਟੜਾ ਲਈ ਚੱਲੇਗੀ ਸਪੈਸ਼ਲ ਟਰੇਨ
NEXT STORY