ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਕਾਂਗਰਸ ਨੇ ਨੋਟਿਸ ਜਾਰੀ ਕੀਤਾ ਹੈ। ਸੂਤਰ ਦੱਸਦੇ ਹਨ ਕਿ ਇਹ ਨੋਟਿਸ ਪਾਰਟੀ ਖ਼ਿਲਾਫ ਕੀਤੀ ਬਿਆਨਬਾਜ਼ੀ ਦੇ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ। ਗੌਰਤਲਬ ਹੈ ਕਿ ਹਾਲ ਹੀ ਵਿਚ ਕਿੱਕੀ ਢਿੱਲੋਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਅਕਸਰ ਪਾਰਟੀ ਦੇ ਢਾਂਚੇ ਅਤੇ ਕੰਮ ਕਰਨ ਦੇ ਤਰੀਕੇ 'ਤੇ ਸਵਾਲ ਚੁੱਕ ਰਹੇ ਹਨ ਅਤੇ ਉਨ੍ਹਾਂ ਵੱਲੋਂ ਜਨਤਕ ਤੌਰ 'ਤੇ ਨਸੀਹਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੇ ਉਕਤ ਬਿਆਨ ਪਾਰਟੀ ਦੇ ਪੰਜਾਬ ਇੰਚਾਰਜ ਕੋਲ ਪਹੁੰਚੇ ਹਨ ਜਿਸ 'ਤੇ ਪਾਰਟੀ ਨੇ ਉਨ੍ਹਾਂ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਹੈ।
ਦੱਸਣਯੋਗ ਹੈ ਕਿ ਕਿੱਕੀ ਢਿੱਲੋਂ ਲਗਾਤਾਰ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ। ਵੱਖ-ਵੱਖ ਚੈਨਲਾਂ ਨੂੰ ਦਿੱਤੇ ਬਿਆਨਾਂ ਵਿਚ ਕਿੱਕੀ ਵੱਲੋਂ ਪਾਰਟੀ ਦੇ ਕੰਮਕਾਜ 'ਤੇ ਸਿੱਧੇ-ਅਸਿੱਧੇ ਤੌਰ 'ਤੇ ਸਵਾਲ ਚੁੱਕੇ ਜਾ ਰਹੇ ਸਨ। ਲਿਹਾਜ਼ਾ ਪਾਰਟੀ ਨੂੰ ਇਸ ਬਾਬਤ ਸ਼ਿਕਾਇਤਾਂ ਵੀ ਮਿਲ ਰਹੀਆਂ ਸਨ। ਹੁਣ ਪਾਰਟੀ ਨੇ ਕਿੱਕੀ ਢਿੱਲੋਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ।
ਜਬਰ-ਜ਼ਿਨਾਹ ਮਾਮਲੇ 'ਚ ਨਾਮਜ਼ਦ ਪਾਦਰੀ ਦੇ ਗੈਰ-ਜ਼ਮਾਨਤੀ ਵਾਰੰਟ ਰੱਦ
NEXT STORY