ਚੰਡੀਗੜ੍ਹ : ਅੱਜ ਪੰਜ ਵਜੇ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਵੱਡਾ ਧਮਾਕਾ ਕੀਤਾ ਹੈ। ਮੁਹੰਮਦ ਮੁਸਤਫਾ ਨੇ ਟਵੀਟ ਕਰਕੇ ਕਿਹਾ ਹੈ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਅਫ਼ਸੋਸ ਦੀ ਗੱਲ ਹੈ ਕਿ ਵਿਵਾਦਪੂਰਨ ਢੰਗ ਨਾਲ ਕਾਂਗਰਸੀਆਂ ਨੂੰ ਅਜੇ ਤੱਕ ਕਾਂਗਰਸ ਦਾ ਚੰਗਾ ਮੁੱਖ ਮੰਤਰੀ ਨਹੀਂ ਮਿਲਿਆ। ਸਾਢੇ ਚਾਰ ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਅੱਜ ਪਾਰਟੀ ਕੋਲ ਇਕ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ਹੈ। ਮੁਸਤਫਾ ਨੇ ਕਿਹਾ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ ਅਤੇ ਇਹ ਸਮਾਂ ਪਾਰਟੀ ਦੀ ਸ਼ਾਨ ਬਹਾਲ ਦਾ ਮੌਕਾ ਹੈ। ਇਹ ਮੌਕਾ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ।
ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਨੂੰ ਲੈ ਕੇ ਨਵਜੋਤ ਸਿੱਧੂ ਦਾ ਵੱਡਾ ਬਿਆਨ, ਬਾਦਲਾਂ ’ਤੇ ਮੜ੍ਹੇ ਗੰਭੀਰ ਦੋਸ਼
ਹਾਈਕਮਾਨ ਦੇ ਹੁਕਮ ’ਤੇ ਬਲਾਈ ਗਈ ਵਿਧਾਇਕ ਦਲ ਦੀ ਬੈਠਕ
ਦੱਸਣਯੋਗ ਹੈ ਕਿ ਸ਼ੁੱਕਰਵਾਰ ਦੇਰ ਰਾਤ ਲਏ ਗਏ ਇਸ ਫ਼ੈਸਲੇ ਮੁਤਾਬਕ ਸ਼ਨੀਵਾਰ ਸ਼ਾਮ 5 ਵਜੇ ਵਿਧਾਇਕ ਦਲ ਦੀ ਬੈਠਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਬੁਲਾਈ ਗਈ ਹੈ। ਹਾਈਕਮਾਨ ਵੱਲੋਂ ਲਏ ਗਏ ਇਸ ਫ਼ੈਸਲੇ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਬੀਤੇ ਕੁੱਝ ਸਮੇਂ ਤੋਂ ਕਾਂਗਰਸ ਦੀ ਧੜੇਬੰਦੀ ਕਾਰਨ ਲਗਾਤਾਰ ਖਿੱਚੋਤਾਣ ਦੀਆਂ ਖ਼ਬਰਾਂ ਆ ਰਹੀਆਂ ਸਨ ਅਤੇ ਕੁੱਝ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਤੇ ਸਵਾਲ ਵੀ ਚੁੱਕਿਆ ਗਿਆ ਸੀ। ਇਸ ਬੈਠਕ ਦੀ ਪ੍ਰਧਾਨਗੀ ਕੌਣ ਕਰੇਗਾ, ਫਿਲਹਾਲ ਇਸ ਦਾ ਖ਼ੁਲਾਸਾ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਇਸ ਬੈਠਕ ਦੀ ਪ੍ਰਧਾਨਗੀ ਕਰਨਗੇ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ’ਚ ਆਮ ਆਦਮੀ ਪਾਰਟੀ, ਚੁੱਕਿਆ ਵੱਡਾ ਕਦਮ
ਅਜਿਹਾ ਇਸ ਲਈ ਹੈ ਕਿ ਸ਼ੁੱਕਰਵਾਰ ਦੇਰ ਰਾਤ ਪੌਣੇ 12 ਵਜੇ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਇਕ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਟਵੀਟ ’ਚ ਲਿਖਿਆ ਕਿ ਅਖਿਲ ਭਾਰਤੀ ਕਾਂਗਰਸ ਕਮੇਟੀ ਕੋਲ ਪੰਜਾਬ ਦੇ ਵੱਡੀ ਗਿਣਤੀ ਵਿਚ ਵਿਧਾਇਕਾਂ ਵੱਲੋਂ ਪਹੁੰਚ ਕੀਤੀ ਗਈ ਹੈ ਅਤੇ ਤੱਤਕਾਲ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਦੀ ਬੇਨਤੀ ਕੀਤੀ ਗਈ ਹੈ। ਇਸ ਲਈ ਕਾਂਗਰਸ ਲੀਡਰਰਸ਼ਿਪ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਬੈਠਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ’ਚ ਬੁਲਾਈ ਜਾਂਦੀ ਹੈ।
ਇਹ ਵੀ ਪੜ੍ਹੋ : ਸੰਜੇ ਸਿੰਘ ਨੇ ਮੋਦੀ ਸਰਕਾਰ ਨੂੰ ਦੱਸਿਆ ਜਾਨਵਰਾਂ ਤੋਂ ਬਦਤਰ, ਕਾਂਗਰਸ-ਅਕਾਲੀ ਦਲ ’ਤੇ ਵੀ ਕੀਤਾ ਵੱਡਾ ਹਮਲਾ
ਇਸ ਬੈਠਕ ਲਈ ਸਾਰੇ ਇੰਤਜ਼ਾਮ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਗਿਆ ਹੈ। ਪ੍ਰਦੇਸ਼ ਕਾਂਗਰਸ ਇੰਚਾਰਜ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਦੀ ਇਸ ਅਹਿਮ ਬੈਠਕ ਵਿਚ ਸਾਰੇ ਵਿਧਾਇਕਾਂ ਨੂੰ ਹਰ ਹਾਲ ਵਿਚ ਪਹੁੰਚਣਾ ਲਾਜ਼ਮੀ ਰਹੇਗਾ। ਰਾਵਤ ਦੇ ਟਵੀਟ ’ਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਹਾਈਕਮਾਨ ਦੇ ਨਿਰਦੇਸ਼ ਅਨੁਸਾਰ ਸੀ. ਐੱਲ. ਪੀ. ਦੀ ਬੈਠਕ ਕਾਂਗਰਸ ਦਫ਼ਤਰ ’ਚ ਹੋਵੇਗੀ ਅਤੇ ਇਸ ਲਈ ਸਾਰੇ ਜ਼ਰੂਰੀ ਇੰਤਜ਼ਾਮ ਕਰ ਲਏ ਜਾਣਗੇ। ਉਧਰ ਵਿਧਾਇਕ ਦਲ ਦੀ ਬੈਠਕ ਬੁਲਾਏ ਜਾਣ ਦੇ ਐਲਾਨ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ’ਤੇ ਟਿਕ ਗਈਆਂ ਹਨ।
ਇਹ ਵੀ ਪੜ੍ਹੋ : ਮੁਕਤਸਰ ਦੇ ਪਿੰਡ ਡੋਡਾਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ, ਸੀ. ਸੀ. ਟੀ. ਵੀ. ਦੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
BSF ਦੀ ਬੀਟਿੰਗ ਰਿਟਰੀਟ ਪਰੇਡ ਸ਼ੁਰੂ, ਇਕ ਦਿਨ ’ਚ 300 ਟੂਰਿਸਟਾਂ ਦੀ ਹੋਵੇਗੀ ਐਂਟਰੀ, ਇੰਝ ਕਰਵਾਓ ਬੁਕਿੰਗ
NEXT STORY