ਅੰਮ੍ਰਿਤਸਰ : ਕਾਂਗਰਸ ਵਿਚ ਚੱਲ ਰਹੇ ਤਾਜ਼ਾ ਵਿਵਾਦ ਦੇ ਦਰਮਿਆਨ ਨਵਜੋਤ ਸਿੰਘ ਸਿੱਧੂ ਅੱਜ ਅੰਮ੍ਰਿਤਸਰ ਪਹੁੰਚੇ ਹਨ। ਸਿੱਧੂ ਦੇ ਅਚਾਨਕ ਦੌਰੇ ਨੇ ਸਿਆਸੀ ਗਲਿਆਰੇ ਵਿਚ ਚਰਚਾ ਤੇਜ਼ ਕਰ ਦਿੱਤੀ ਹੈ। ਪਾਰਟੀ ਅੰਦਰ ਚੱਲ ਰਹੀਆਂ ਖਿੱਚੋਤਾਣ ਅਤੇ ਪਤਨੀ ਦੇ ਮੁਅੱਤਲੀ ਦੇ ਨੋਟਿਸ ਕਾਰਣ ਹੁਣ ਸਾਰਿਆਂ ਦੀ ਨਜ਼ਰ ਨਵਜੋਤ ਸਿੰਘ ਸਿੱਧੂ ਦੇ ਅਗਲੇ ਕਦਮ 'ਤੇ ਟਿਕੀ ਹੋਈ ਹੈ। ਸੂਤਰਾਂ ਮੁਤਾਬਕ ਨਵਜੋਤ ਸਿੱਧੂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਦੇ ਨਾਲ–ਨਾਲ ਮੌਜੂਦਾ ਸਿਆਸੀ ਹਾਲਾਤ ‘ਤੇ ਵੀ ਵਿਚਾਰ-ਵਟਾਂਦਰਾ ਕਰਨ ਵਾਲੇ ਹਨ। ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਜਲਦੀ ਹੀ ਪਾਰਟੀ ਲੀਡਰਸ਼ਿਪ ਨਾਲ ਮੁਲਾਕਾਤ ਕਰਕੇ ਆਪਣੇ ਸਟੈਂਡ ਨੂੰ ਸਪੱਸ਼ਟ ਕਰਣ ਦੀ ਕੋਸ਼ਿਸ਼ ਕਰ ਸਕਦੇ ਹਨ।
ਇਹ ਵੀ ਪੜ੍ਹੋ : ਰਜਿਸਟਰੀ ਕਰਵਾਉਣ ਲਈ ਜ਼ਰੂਰੀ ਖ਼ਬਰ, ਹੈਰਾਨ ਕਰੇਗਾ ਪੂਰਾ ਮਾਮਲਾ
ਸਿੱਧੂ ਦੇ ਅੰਮ੍ਰਿਤਸਰ ਪਹੁੰਚਣ 'ਤੇ ਉਨ੍ਹਾਂ ਦੇ ਸਮਰਥਕ ਵੀ ਉਨ੍ਹਾਂ ਦੀ ਰਿਹਾਇਸ਼ ਬਾਹਰ ਪਹੁੰਚ ਰਹੇ ਹਨ। ਪੰਜਾਬ ਕਾਂਗਰਸ ਵਿਚ ਵੱਧ ਰਹੇ ਅੰਦਰੂਨੀ ਟਕਰਾਅ ਦੇ ਇਸ ਦੌਰ ਵਿਚ ਸਿੱਧੂ ਦਾ ਅੰਮ੍ਰਿਤਸਰ ਪਹੁੰਚਣਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਅੱਗੇ ਆਉਣ ਵਾਲੇ ਦਿਨਾਂ ਵਿਚ ਵੱਡੇ ਸਿਆਸੀ ਭੂਚਾਲ ਦੇ ਸੰਕੇਤ ਦੇ ਰਿਹਾ ਹੈ।
ਇਹ ਵੀ ਪੜ੍ਹੋ : ਕਥਿਤ ਆਡੀਓ ਮਾਮਲੇ 'ਚ ਵੱਡਾ ਐਕਸ਼ਨ, SSP ਵਰੁਣ ਸ਼ਰਮਾ ਨੂੰ ਛੁੱਟੀ 'ਤੇ ਭੇਜਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸਨਸਨੀਖੇਜ਼ ਵਾਰਦਾਤ : ਝਾੜੀਆਂ 'ਚ ਪਏ ਬੋਰੇ 'ਚੋਂ ਮਿਲੀ ਮੁੰਡੇ ਦੀ ਲਾਸ਼, ਮਾਪਿਆਂ ਦੀਆਂ ਨਿਕਲੀਆਂ ਧਾਹਾਂ
NEXT STORY