ਲੁਧਿਆਣਾ -ਗੁੱਜਰਖਾਂ ਕੈਂਪਸ ਮਾਡਲ ਟਾਊਨ ਦੇ ਵਿਹੜੇ ਵਿਚ ਮਾਸਟਰ ਤਾਰਾ ਸਿੰਘ ਦੀ 50ਵੀਂ ਬਰਸੀ 'ਤੇ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਰਵਾਏ ਸਮਾਗਮ ਵਿਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਹੁਣ ਪੂਰਣ ਰੂਪ 'ਚ ਰਾਜਨੇਤਾ ਬਣ ਚੁੱਕੇ ਹਨ ਤੇ ਉਹ ਦੇਸ਼ ਦੀ ਬਾਗਡੋਰ ਸੰਭਾਲਣ ਲਈ ਉਪਯੁਕਤ ਖਾਨਦਾਨੀ ਵਿਅਕਤੀ ਹਨ। ਲੁਧਿਆਣਾ ਪਹੁੰਚੇ ਸਿੱਧੂ ਨੇ ਰਾਹੁਲ ਗਾਂਧੀ ਨੂੰ ਖਾਨਦਾਨੀ ਦੱਸਿਆ ਹੈ ਤੇ ਇਥੋਂ ਤਕ ਕਿਹਾ ਕਿ ਦੇਸ਼ ਨੂੰ ਹੁਣ ਰਾਹੁਲ ਗਾਂਧੀ ਜਿਹੇ ਖਾਨਦਾਨੀ ਲੋਕਾਂ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰੀ ਕਾਂਗਰਸ ਰਾਹੁਲ ਗਾਂਧੀ ਦੇ ਨਾਲ ਹੈ। ਰਾਹੁਲ ਗਾਂਧੀ ਦੇ ਧਰਮ 'ਤੇ ਚਲ ਰਹੇ ਵਿਵਾਦ ਸੰਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਧਰਮ ਨਿਰਪੱਖ ਪਾਰਟੀ ਹੈ ਤੇ ਸਾਡੇ ਲਈ ਸਾਰੇ ਧਰਮ ਇਕੋ ਜਿਹੇ ਹਨ। ਇਸ ਤੋਂ ਇਲਾਵਾ ਸਿੱਧੂ ਨੇ ਲੁਧਿਆਣਾ 'ਚ ਨਿਗਮ ਚੋਣਾਂ ਦਾ ਜਲਦ ਐਲਾਨ ਕਰਨ ਦੀ ਗੱਲ ਕਹੀ ਤੇ ਕਿਹਾ ਕਿ ਕਾਂਗਰਸ ਸਰਕਾਰ ਲੁਧਿਆਣਾ ਸਿਟੀ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਮਾਸਟਰ ਤਾਰਾ ਸਿੰਘ ਦੀ ਪੋਤੀ ਕਿਰਨਜੋਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਈ ਤੇ ਦਿੱਲੀ ਅਕਾਲੀ ਦਲ ਦੇ ਉਪ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਇੰਸਟੀਚਿਊਟ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਰਨਾ, ਡਾ. ਐੱਸ. ਪੀ. ਸਿੰਘ, ਪ੍ਰਿਥੀਪਾਲ ਸਿੰਘ ਕਪੂਰ, ਵਿਧਾਇਕ ਭਾਰਤ ਭੂਸ਼ਣ ਆਸ਼ੂ, ਕੇਵਲ ਸਿੰਘ, ਮੇਅਰ ਹਰਚਰਨ ਸਿੰਘ ਗੋਹਲਵੜੀਆ ਆਦਿ ਪਤਵੰਤਿਆਂ ਦੀ ਹਾਜ਼ਰੀ ਵਿਚ ਨਵਜੋਤ ਸਿੰਘ ਸਿੱਧੂ ਨੇ ਮਾਸਟਰ ਤਾਰਾ ਸਿੰਘ ਦੇ ਨਾਂ 'ਤੇ ਯੂਨੀਵਰਸਿਟੀ ਬਣਾਉਣ ਦਾ ਐਲਾਨ ਵੀ ਕੀਤਾ।
ਭਾਰਤ-ਪਾਕਿ ਸਰਹੱਦ 'ਤੇ 2 ਪਾਕਿ ਘੁਸੈਪਠੀਆਂ ਨੂੰ ਕੀਤਾ ਕਾਬੂ
NEXT STORY