ਹੁਸ਼ਿਆਰਪੁਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਕਾਂਗਰਸ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਅਤੇ ਵਿਧਾਇਕੀ ਦੋਵਾਂ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਚਰਚਾ ਹੈ ਕਿ ਰਾਜ ਕੁਮਾਰ ਚੱਬੇਵਾਲ ਜਲਦੀ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ ਅਤੇ ‘ਆਪ’ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਸਕਦੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਨਿਯੁਕਤ
ਰਾਜ ਕੁਮਾਰ ਚੱਬੇਵਾਲ ਕਾਂਗਰਸ ਦੇ ਸੀਨੀਅਰ ਆਗੂਆਂ ਵਿਚ ਆਉਂਦੇ ਹਨ ਅਤੇ ਦਲਿਤ ਭਾਈਚਾਰੇ ਵਿਚ ਇਕ ਵੱਡਾ ਨਾਂ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਕੁਮਾਰ ਚੱਬੇਵਾਲ ਨੂੰ ਪਾਰਟੀ ਵਿਚ ਸ਼ਾਮਲ ਕਰਨ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਿਕਟ ਮਿਲਦੇ ਹੀ MP ਸੁਸ਼ੀਲ ਰਿੰਕੂ ਮੱਥਾ ਟੇਕਣ ਲਈ ਬਨਾਰਸ ਅਤੇ ਅਯੁੱਧਿਆ ਰਵਾਨਾ, ਹਾਈਕਮਾਨ ਦਾ ਕੀਤਾ ਧੰਨਵਾਦ
NEXT STORY