ਅੰਮ੍ਰਿਤਸਰ : ਪੰਜਾਬ ਕਾਂਗਰਸ ਵਿਚ ਬਗਾਵਤ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਬੀਤੇ ਦਿਨੀਂ ਹੋਈ ਐੱਮ. ਪੀਜ਼ ਤੇ ਮੰਤਰੀਆਂ ਦੀ ਬੈਠਕ ਤੋਂ ਬਾਅਦ ਹੁਣ ਇਕ ਹੋਰ ਸੰਸਦ ਮੈਂਬਰ ਨੇ ਵੱਡੇ ਸਵਾਲ ਚੁੱਕੇ ਹਨ। ਦਰਅਸਲ ਅੰਮ੍ਰਿਤਸਰ ਤੋਂ ਕਾਂਗਰਸ ਦੇ ਐੱਮ. ਪੀ. ਅਤੇ ਸੀਨੀਅਰ ਆਗੂ ਗੁਰਜੀਤ ਔਜਲਾ ਨੇ ਜਿੱਥੇ ਅਕਾਲੀ ਦਲ ’ਤੇ ਗੰਭੀਰ ਦੋਸ਼ ਲਗਾਏ ਹਨ, ਉਥੇ ਹੀ ਬਾਕੀ ਲੀਡਰਾਂ ਵਾਂਗ ਉਨ੍ਹਾਂ ਵੀ ਖੁੱਲ੍ਹੇ ਤੌਰ ’ਤੇ ਆਖਿਆ ਹੈ ਕਿ ਪੰਜਾਬ ਵਿਚ ਭਾਵੇਂ ਸਰਕਾਰ ਕਾਂਗਰਸ ਦੀ ਹੈ ਪਰ ਰਾਜ ਅਜੇ ਵੀ ਸੁਖਬੀਰ ਸਿੰਘ ਬਾਦਲ ਦਾ ਹੀ ਹੈ। ਔਜਲਾ ਦਾ ਕਹਿਣਾ ਹੈ ਕਿ ਪੰਜਾਬ ਦੀ ਅਫ਼ਸਰਸ਼ਾਹੀ ਬਾਦਲਾਂ ਦੇ ਦਬਦਬੇ ਹੇਠ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਅਸਰ ਹਾਈਕੋਰਟ ਵੱਲੋਂ ਦਿੱਤੇ ਫ਼ੈਸਲੇ ਵਿਚ ਵੀ ਦਿੱਸਿਆ ਹੈ, ਹਾਈਕੋਰਟ ਪੀੜਤ ਦੀ ਬਜਾਏ ਕਥਿਤ ਦੋਸ਼ੀ ਨਾਲ ਖੜ੍ਹੀ ਦਿਖਾਈ ਦਿੱਤੀ।
ਇਹ ਵੀ ਪੜ੍ਹੋ : ਖ਼ਤਰਨਾਕ ਰੂਪ ਧਾਰ ਚੁੱਕੀ ਕੋਰੋਨਾ ਮਹਾਮਾਰੀ ’ਤੇ ਪੀ. ਜੀ. ਆਈ. ਦੇ ਡਾਇਰੈਕਟਰ ਦਾ ਵੱਡਾ ਬਿਆਨ
ਔਜਲਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦਾ ਅਫ਼ਸਰਸ਼ਾਹੀ ’ਤੇ ਅਜੇ ਵੀ ਦਬਾਅ ਹੈ। ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀਆਂ ’ਤੇ ਸੁਖਬੀਰ ਦੇ ਦਬਾਅ ਦਾ ਹੀ ਨਤੀਜਾ ਹੈ ਕਿ ਜਾਂਚ ਉਥੇ ਹੀ ਖੜ੍ਹੀ ਹੈ। ਜਿੰਨੇ ਮਾਮਲੇ ਹੋਏ ਉਨ੍ਹਾਂ ’ਚ ਅਕਾਲੀ ਲੀਡਰ ਫਸੇ, ਉਹ ਜਾਂਚ ਅੱਗੇ ਹੀ ਨਹੀਂ ਤੁਰੀ ਕਿਉਂਕਿ ਬਿਊਰੋਕ੍ਰੇਸੀ ਅੱਗੇ ਟਰਾਇਲ ਵਧਣ ਨਹੀਂ ਦਿੰਦੀ। ਬਿਕਰਮ ਮਜੀਠੀਆ ਵਾਲੇ ਮਸਲੇ ’ਤੇ ਕੁਝ ਨਹੀਂ ਹੋਇਆ, ਬੀਜ ਘੁਟਾਲੇ ’ਚ ਕੁਝ ਨਹੀਂ ਬਣਿਆ, ਸੀਨੀਅਰ ਅਧਿਕਾਰੀ ਮੁੱਖ ਮੰਤਰੀ ਨੂੰ ਗਲ਼ਤ ਤਸਵੀਰ ਪੇਸ਼ ਕਰਦੇ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਪਰਤੇ ਨੌਜਵਾਨ ਦੀ ਵਿਆਹ ਤੋਂ 17 ਦਿਨ ਬਾਅਦ ਕੋਰੋਨਾ ਕਾਰਣ ਮੌਤ, ਰੋ-ਰੋ ਹਾਲੋ ਬੇਹਾਲ ਹੋਈ ਮਾਂ
ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁੱਦੇ ’ਤੇ ਜਾਂਚ ਕਰ ਰਹੀ ਐੱਸ. ਆਈ. ਟੀ. ਵਿਚ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਕਰਕੇ ਲਿਆਂਦਾ ਗਿਆ ਸੀ ਕਿਉਂਕਿ ਉਹ ਇਮਾਨਦਾਰ ਸੀ ਪਰ ਐੱਸ. ਆਈ. ਟੀ. ਦੇ ਅਧਿਕਾਰੀਆਂ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਸਹਿਯੋਗ ਨਹੀਂ ਕੀਤਾ, ਲਿਹਾਜ਼ਾ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਸੀ। ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਬੋਲਦੇ ਹੋਏ ਔਜਲਾ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਨੂੰ ਜੇ ਕੋਈ ਦਿੱਕਤ ਹੈ ਤਾਂ ਗੱਲ ਮੀਡੀਆ ਵਿਚ ਰੱਖਣ ਦੀ ਬਜਾਏ ਪਾਰਟੀ ਪਲੇਟਫਾਰਮ ’ਤੇ ਰੱਖਣੀ ਚਾਹੀਦੀ ਹੈ, ਉਨ੍ਹਾਂ ਕਿਹਾ ਕਿ ਇਹ ਮਸਲਾ ਪਾਰਟੀ ਹਾਈਕਮਾਂਡ ਦੇਖ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਪ੍ਰਕੋਪ ਦਰਮਿਆਨ ਆਇਆ ਇਕ ਹੋਰ ਸੰਕਟ, ਮਾਹਰਾਂ ਨੇ ਦਿੱਤੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵੈਂਟੀਲੇਟਰਾਂ ’ਚ ਤਕਨੀਕੀ ਖਾਮੀਆਂ ਦੇ ਮੁੱਦੇ 'ਤੇ ਤਰੁਣ ਚੁਘ ਨੇ ਘੇਰੀ ਕੈਪਟਨ ਸਰਕਾਰ, ਲਾਏ ਗੰਭੀਰ ਇਲਜ਼ਾਮ
NEXT STORY