ਫਾਜ਼ਿਲਕਾ (ਸੁਖਵਿੰਦਰ ਥਿੰਦ ਆਲਮਸ਼ਾਹ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਸਾਂਸਦ ਸੁਖਬੀਰ ਸਿੰਘ ਬਾਦਲ ਅੱਜ ਫਾਜ਼ਿਲਕਾ ਜ਼ਿਲ੍ਹੇ ਅੰਦਰ 2022 ਦੀਆਂ ਚੋਣਾਂ ਨੂੰ ਲੈ ਕੇ ਵਰਕਰ ਮੀਟਿੰਗ ਕਰਨ ਲਈ ਪਹੁੰਚੇ ਸਨ ਜਿਸ ਦੌਰਾਨ ਸ਼੍ਰੋਮਣੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਬਾਗੋ ਬਾਈ ਨੇ ਕਾਂਗਰਸ ਪਾਰਟੀ ਨੂੰ ਛੱਡ ਆਪਣੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹੋ ਗਈ। ਦੱਸ ਦੇਈਏ ਕਿ ਕੁੱਝ ਮਹੀਨੇ ਬਲਾਕ ਸੰਮਤੀ ਚੇਅਰਮੈਨ ਬਾਗੋ-ਬਾਈ ਅਤੇ ਉਸਦੇ ਪਤੀ ਗੁਰਦਿਆਲ ਸਿੰਘ ਵੱਲੋਂ ਕਾਂਗਰਸ ਪਾਰਟੀ ਦੇ ਵਿਧਾਇਕ ਦਵਿੰਦਰ ਘੁਬਾਇਆ ਉੱਪਰ 80 ਲੱਖ ਰੁਪਏ ਦੀ ਗ੍ਰਾਂਟ ਦੇ ਮਸਲੇ ਨੂੰ ਲੈ ਕੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਵਿਧਾਇਕ ਵੱਲੋਂ ਆਪਣੇ ਵਰਕਰਾਂ ਨੂੰ ਭੇਜ ਕੇ ਉਨ੍ਹਾਂ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ ਜਿਸਦੇ ਚੱਲਦੇ ਅੱਜ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਅਲਵਿੰਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਫਾਜ਼ਿਲਕਾ ਦੇ ਉਮੀਦਵਾਰ ਹੰਸ ਰਾਜ ਜੋਸਨ ਦੀ ਹਾਜ਼ਰੀ ਹੇਠ ਪਾਰਟੀ ਪ੍ਰਧਾਨ ਅਤੇ ਫਿਰੋਜ਼ਪੁਰ ਸਾਂਸਦ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ 2022 ਅੰਦਰ ਦਿਨ ਰਾਤ ਇਕ ਕਰਕੇ ਪਾਰਟੀ ਲਈ ਕੰਮ ਕਰਨਗੇ ਅਤੇ ਉਹ ਹੰਸ ਰਾਜ ਜੋਸਨ ਨੂੰ ਫਾਜ਼ਿਲਕਾ ਤੋਂ ਵੱਡੀ ਗਣਤੀ ਦੀਆਂ ਵੋਟਾਂ ਨਾਲ ਜਿੱਤਾਉਣਗੇ। ਇਸ ਮੌਕੇ ਸੁਖਬੀਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇ 2022 ਅੰਦਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ ਫਾਜ਼ਿਲਕਾ ਅੰਦਰ 500 ਬੈੱਡ ਦਾ ਮੈਡੀਕਲ ਕਾਲਜ, ਬਾਰਡਰ ਇਲਾਕੇ ਦੀਆਂ ਕੱਚੀਆਂ ਜ਼ਮੀਨਾਂ ਨੂੰ ਪੱਕਾ ਕੀਤਾ ਜਾਵੇਗਾ, ਇੰਡਸਟਰੀ ਲਿਆਕੇ ਨੌਜਵਾਨਾਂ ਨੂੰ ਰੁਜ਼ਗਾਰ, ਫਸਲੀ ਬੀਮਾਂ, ਟਿਊਬਵੈੱਲ ਕੁਨੈਕਸ਼ਨ, ਸਰਕਾਰੀ ਸਕੂਲਾਂ ’ਚ ਸੁਧਾਰ, ਅਧਿਆਪਕਾਂ ਦੀ ਭਰਤੀ, ਔਰਤਾਂ ਨੂੰ ਭੱਤਾ, ਬਿਜਲੀ ਸਸਤੀ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦਿੱਤਾ ਜਾਵੇਗਾ।
ਅਭਿਸ਼ੇਕ ਸਿੰਘਵੀ ਦੇ ਟਵੀਟ ਤੋਂ ਬਾਅਦ ਜਥੇਦਾਰ ਦਾ ਮੋੜਵਾਂ ਜਵਾਬ, ਕਿਹਾ ’84 ਦਾ ਇਨਸਾਫ ਅਜੇ ਤਕ ਨਹੀਂ ਮਿਲਿਆ
NEXT STORY