ਜਲੰਧਰ (ਧਵਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਨੇਤਾਵਾਂ ਨੂੰ ਉਨ੍ਹਾਂ ਨੇਤਾਵਾਂ ਤੋਂ ਸੁਚੇਤ ਕੀਤਾ ਹੈ ਜੋ ਆਫ਼ਤ ’ਚ ਮੌਕਾ ਲੱਭਦੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਲੋਕਾਂ ਨੂੰ ਕੋਵਿਡ ਤੋਂ ਬਚਾਉਣਾ ਹੈ ਅਤੇ ਇਸ ਅਸਲੀ ਮੁੱਦੇ ਤੋਂ ਧਿਆਨ ਭਟਕਾਉਣ ਦੇ ਇਰਾਦੇ ਲੋਕਹਿਤ ’ਚ ਨਹੀਂ ਕਹੇ ਜਾ ਸਕਦੇ ਹਨ। ਜਾਖੜ ਨੇ ਜਾਰੀ ਬਿਆਨ ’ਚ ਕਿਹਾ ਕਿ ਮਾਣਯੋਗ ਉੱਚ ਅਦਾਲਤ ਵੱਲੋਂ ਐੱਸ. ਆਈ. ਟੀ. ਦੀ ਜਾਂਚ ਸਬੰਧੀ ਆਏ ਫ਼ੈਸਲੇ ਤੋਂ ਬਾਅਦ ਬੇਸ਼ੱਕ ਲੋਕਾਂ ਦੇ ਮਨਾਂ ’ਚ ਇਸ ਕੇਸ ਨੂੰ ਲੈ ਕੇ ਚਿੰਤਾਵਾਂ ਪੈਦਾ ਹੋਈਆਂ ਹਨ ਪਰ ਪੰਜਾਬ ਸਰਕਾਰ ਅਤੇ ਕਾਂਗਰਸ ਹਾਈਕਮਾਨ ਇਸ ਮੁੱਦੇ ’ਤੇ ਪੂਰੀ ਤਰ੍ਹਾਂ ਗੰਭੀਰ ਹੈ। ਇਸ ਕੇਸ ’ਚ ਇਨਸਾਫ ਜ਼ਰੂਰ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ’ਚ ਜਦੋਂ ਕੁਝ ਲੋਕ ਮੌਕਾ ਲੱਭ ਕੇ ਜਿਸ ਤਰ੍ਹਾਂ ਦਾ ਵਿਵਹਾਰ ਕਰ ਰਹੇ ਹਨ, ਉਸ ਨੂੰ ਕਿਸੇ ਵੀ ਤਰੀਕੇ ਸਹੀ ਨਹੀਂ ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦੀ ਔਖੀ ਘੜੀ ’ਚ ਕੈਪਟਨ ਅਮਰਿੰਦਰ ਸਿੰਘ ਦਾ ਇਕ ਹੋਰ ਐਲਾਨ, ਚੁੱਕਿਆ ਇਹ ਵੱਡਾ ਕਦਮ
ਜਾਖੜ ਨੇ ਕਿਹਾ ਕਿ ਆਪਣੀਆਂ ਮੀਟਿੰਗਾਂ ’ਚ ਹਾਜ਼ਰ ਲੋਕਾਂ ਦੇ ਝੂਠੇ ਅੰਕੜੇ ਵੇਖ ਕੇ ਇਹ ਨੇਤਾ ਅਜਿਹੀ ਮੁਹਿੰਮ ਦੀ ਲੀਡਰਸ਼ਿਪ ਕਰਨ ਦਾ ਭੁਲੇਖਾ ਪਾਲ ਰਹੇ ਹਨ ਜੋ ਕਿ ਅਸਲ ’ਚ ਕੋਈ ਮੁਹਿੰਮ ਹੈ ਹੀ ਨਹੀਂ ਹੈ। ਉਨ੍ਹਾਂ ਨੇ ਅਲਟੀਮੇਟਮ ਦੇ ਕੇ ਝੂਠੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਕਰਨ ਵਾਲੇ ਨੇਤਾਵਾਂ ਤੋਂ ਪਾਰਟੀ ਨੇਤਾਵਾਂ ਨੂੰ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਇਨ੍ਹਾਂ ਦੀਆਂ ਪਾਰਟੀ ਦੇ ਅਕਸ ਨੂੰ ਨੁਕਸਾਨ ਪਹੁੰਚਾਣ ਵਾਲੀਆਂ ਕਾਰਵਾਈਆਂ ’ਤੇ ਹਾਈਕਮਾਨ ਨਜ਼ਰ ਰੱਖ ਰਹੀ ਹੈ ਅਤੇ ਅਜਿਹੇ ਨੇਤਾਵਾਂ ਦਾ ਸਾਥ ਘਾਟੇ ਦਾ ਸੌਦਾ ਹੋਵੇਗਾ।ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਧਿਆਨ ’ਚ ਸਾਰਾ ਮਸਲਾ ਹੈ ਅਤੇ ਉਹ ਛੇਤੀ ਹੀ ਇਸ ਨੂੰ ਸੁਲਝਾ ਲੈਣਗੇ।
ਇਹ ਵੀ ਪੜ੍ਹੋ : ਕਾਂਗਰਸ ’ਚ ਚੱਲ ਰਹੀ ਖਾਨਾਜੰਗੀ ਦੌਰਾਨ ਵੱਡੀ ਖ਼ਬਰ, ਵਿਧਾਇਕਾਂ ਨਾਲ ਜਲਦ ਮੁਲਾਕਾਤ ਕਰ ਸਕਦੇ ਨੇ ਰਾਹੁਲ ਗਾਂਧੀ
ਇਸ ਸਮੇਂ ਕਿਸੇ ਗਲਤਫਹਿਮੀ ’ਚ ਆ ਕੇ ਕੋਵਿਡ ਤੋਂ ਧਿਆਨ ਨਾ ਹਟਾਇਆ ਜਾਵੇ ਕਿਉਂਕਿ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਲੋਕਾਂ ਪ੍ਰਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇਤਾ ਆਪਣੇ ਕੋਵਿਡ-19 ਲਈ ਸਰਕਾਰ ਵੱਲੋਂ ਦਿੱਤੇ ਗਏ ਪ੍ਰੋਗਰਾਮ ’ਤੇ ਫੋਕਸ ਕਰਨ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ 21 ਮਈ ਨੂੰ ਬਰਸੀ ’ਤੇ ਕੋਵਿਡ ਤੋਂ ਬਚਾਅ ਲਈ ਕਾਰਜ ਕਰਦੇ ਹੋਏ ਇਸ ਦਿਨ ਨੂੰ ਮਨਾਇਆ ਜਾਵੇਗਾ। ਉਨ੍ਹਾਂ ਨੇ ਨੇਤਾਵਾਂ ਨੂੰ ਕਿਹਾ ਕਿ ਉਹ ਪਾਰਟੀ ’ਚ ਵਿਸ਼ਵਾਸ ਰੱਖਣ। ਕਾਂਗਰਸ ਉਨ੍ਹਾਂ ਦੇ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦੇਵੇਗੀ।
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੀ ਕੈਪਟਨ ਨੂੰ ਚਿਤਾਵਨੀ, 45 ਦਿਨਾਂ ਦਾ ਦਿੱਤਾ ਅਲਟੀਮੇਟਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਲੰਧਰ ’ਚ ਵੀ 'ਬਲੈਕ ਫੰਗਸ' ਦਾ ਅਟੈਕ, ਜਾਣੋ ਕੀ ਨੇ ਲੱਛਣ ਤੇ ਕਿੰਝ ਕਰੀਏ ਬਚਾਅ
NEXT STORY