ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੱਲ੍ਹ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਜ਼ਰੂਰੀ ਮੀਟਿੰਗ ਬੁਲਾਈ ਹੈ।ਅੱਜ ਇੱਥੋਂ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿੱਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ ਕਿ ਪਾਰਟੀ ਹਾਈਕਮਾਂਡ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ ’ਚ ਅਕਾਲੀ ਦਲ, ਕਾਂਗਰਸ-‘ਆਪ’ ਸਾਹਮਣੇ ਲਿਆਂਦੇ ਨਵੇਂ ਸਮੀਕਰਣ
ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।
ਇਹ ਵੀ ਪੜ੍ਹੋ : ਪੰਜਾਬ ਦੇ ਭੱਖ਼ਦੇ ਮੁੱਦੇ ਵਿਸਰੇ, ਕੈਪਟਨ ਅਤੇ ਸਿੱਧੂ ਦੀ ਲੜਾਈ ਦੇ ਹਰ ਪਾਸੇ ਚਰਚੇ
ਜ਼ਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵਲੋਂ ਖ਼ੁਦ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗੱਲ ਇਹ ਰਹੀ ਸੀ ਕਿ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਖ਼ੁਦ ਕਿਹਾ ਸੀ ਕਿ ਸਾਡੀ ਜੋੜੀ ‘ਹਿੱਟ ’ਤੇ ਫਿੱਟ ਰਹੇਗੀ।
ਇਹ ਵੀ ਪੜ੍ਹੋ: ਸਿੱਖ ਜਥੇਬੰਦੀਆਂ ਦੀ ਸਿਆਸੀ ਪਾਰਟੀਆਂ ਨੂੰ ਚਿਤਾਵਨੀ- ਬੇਅਦਬੀ ਦੀਆਂ ਘਟਨਾਵਾਂ ’ਤੇ ਨਾ ਕਰਨ ਰਾਜਨੀਤੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦਿੱਲੀ ਵਿਖੇ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸੰਸਦ ਮੈਂਬਰਾਂ ਦੀ ਸੱਦੀ ਮੀਟਿੰਗ
NEXT STORY