ਚੰਡੀਗੜ੍ਹ : ਕਾਂਗਰਸ ਹਾਈਕਮਾਨ ਵਲੋਂ ਚੋਣ ਕੈਂਪੇਨ ਦੀ ਜ਼ਿੰਮੇਵਾਰੀ ਦਿੱਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੀ ਐਕਸ਼ਨ ਮੋਡ ਵਿਚ ਆ ਗਏ ਹਨ। ਜਾਖੜ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਜਾਖੜ ਨੇ 15 ਦਸੰਬਰ ਯਾਨੀ ਬੁੱਧਵਾਰ ਨੂੰ ਅਹਿਮ ਬੈਠਕ ਸੱਦੀ ਹੈ। ਇਸ ਬੈਠਕ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧ ਵੀ ਸ਼ਾਮਲ ਹੋਣਗੇ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਕਰਨ ਤੋਂ ਬਾਅਦ ਜਾਖੜ ਲਗਾਤਾਰ ਨਾਰਾਜ਼ ਚੱਲ ਰਹੇ ਸਨ, ਜਿਸ ਦੇ ਚੱਲਦੇ ਹਾਈਕਮਾਨ ਨੇ ਜਾਖੜ ਨੂੰ ਚੋਣ ਕਮੇਟੀ ਦਾ ਚੇਅਰਮੈਨ ਬਣਾ ਕੇ ਅਹਿਮ ਜ਼ਿੰਮੇਵਾਰੀ ਸੌਂਪੀ ਸੀ। ਇਸ ਤੋਂ ਬਾਅਦ ਲਗਾਤਾਰ ਇਹ ਸ਼ਸ਼ੋਪੰਜ ਸੀ ਕਿ ਨਾਰਾਜ਼ ਜਾਖੜ ਇਹ ਜ਼ਿੰਮੇਵਾਰੀ ਲੈਣਗੇ ਜਾਂ ਨਹੀਂ, ਹੁਣ ਜਦੋਂ ਜਾਖੜ ਨੇ ਬੁੱਧਵਾਰ ਨੂੰ ਅਹਿਮ ਮੀਟਿੰਗ ਬੁਲਾ ਲਈ ਹੈ ਤਾਂ ਇਸ ਤੋਂ ਸਾਫ ਹੋ ਗਿਆ ਹੈ ਕਿ ਜਾਖੜ ਸਰਗਰਮੀ ਨਾਲ ਚੋਣ ਕਮੇਟੀ ਦੀ ਜ਼ਿੰਮੇਵਾਰੀ ਨਿਭਾਉਂਦੇ ਨਜ਼ਰ ਆਉਣਗੇ।
ਇਹ ਵੀ ਪੜ੍ਹੋ : ਤਲਖ਼ ਤੇਵਰਾਂ ’ਚ ਬੋਲੇ ਨਵਜੋਤ ਸਿੱਧੂ, ‘ਮੈਂ ਚੋਣ ਜਿਤਵਾਉਣ ਵਾਲਾ ਸ਼ੋਅ ਪੀਸ ਨਹੀਂ ਅਤੇ ਨਾ ਹੀ ਅੱਗੇ ਬਣਾਂਗਾ’
ਲਗਾਤਾਰ ਨਾਰਾਜ਼ ਚੱਲ ਰਹੇ ਸਨ ਜਾਖੜ
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਨੂੰ ਪੰਜਾਬ ਦੀ ਕਮਾਨ ਸੌਂਪਣ ਤੋਂ ਬਾਅਦ ਸੁਨੀਲ ਜਾਖੜ ਲਗਾਤਾਰ ਨਾਰਾਜ਼ ਚੱਲਦੇ ਆ ਰਹੇ ਸਨ। ਭਾਵੇਂ ਉਨ੍ਹਾਂ ਨੇ ਹਾਈਕਮਾਨ ’ਤੇ ਖੁੱਲ੍ਹੇ ਤੌਰ ’ਤੇ ਕੁੱਝ ਨਹੀਂ ਬੋਲਿਆ ਸੀ ਪਰ ਉਹ ਪੰਜਾਬ ਕਾਂਗਰਸ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਵੱਡੇ ਹਮਲੇ ਬੋਲਦੇ ਆ ਰਹੇ ਸਨ। ਇਸ ਦਰਮਿਆਨ ਹਾਈਕਮਾਨ ਨੇ ਜਾਖੜ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਨਾਰਾਜ਼ਗੀ ਦੂਰ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਇਸ ਤੋਂ ਬਾਅਦ ਵੀ ਜਾਖੜ ਨੇ ਸਰਗਰਮੀ ਨਹੀਂ ਵਿਖਾਈ ਸੀ।
ਇਹ ਵੀ ਪੜ੍ਹੋ : ਕਿਸਾਨ ਨੇ ਕੰਗਨਾ ਰਣੌਤ ਦੇ ਪੁਤਲੇ ਨਾਲ ਕਰਵਾਇਆ ਵਿਆਹ, ਬੀਬੀਆਂ ਨੇ ਗਾਏ ਸ਼ਗਨਾਂ ਦੇ ਗੀਤ, ਪਏ ਭੰਗੜੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਿਸ ਯੂਨੀਵਰਸ ਬਣਨ ’ਤੇ ਹਰਨਾਜ਼ ਸੰਧੂ ਨੂੰ ਕੈਪਟਨ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ
NEXT STORY