ਜਲੰਧਰ (ਜਸਪ੍ਰੀਤ)— ਆਮ ਆਦਮੀ ਪਾਰਟੀ ਦੀ ਨਾਰਥ ਟਿਕਟ ਤੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਗੁਲਸ਼ਨ ਕੁਮਾਰ ਸ਼ਰਮਾ ਅੱਜ ਜਲੰਧਰ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਅਵਤਾਰ ਸਿੰਘ ਹੈਨਰੀ ਅਤੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੀ ਦਿਖੇ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ 'ਚ ਗੁਲਸ਼ਨ ਸ਼ਰਮਾ ਨੇ ਪਹਿਲੀ ਵਾਰ ਚੋਣ ਲੜੀ ਸੀ ਅਤੇ 13,386 ਵੋਟਾਂ ਲੈ ਕੇ ਤੀਜੇ ਨੰਬਰ 'ਤੇ ਰਹੇ ਸਨ। ਜਲੰਧਰ ਵਿਖੇ ਸੰਤੋਖ ਚੌਧਰੀ ਦੇ ਹੱਕ 'ਚ ਰੱਖੀ ਗਈ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਪੱਤਰਕਾਰਾਂ ਦੇ ਸਾਧਵੀ ਪ੍ਰਗਿਆ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਕਿਹਾ ਕਿ ਭਾਜਪਾ ਉਨ੍ਹਾਂ ਲੋਕਾਂ ਨੂੰ ਟਿਕਟਾਂ ਦੇ ਰਹੀ ਹੈ, ਜਿਨ੍ਹਾਂ ਲੋਕਾਂ ਨੇ ਅੱਤਵਾਦ ਦਾ ਸਾਥ ਦਿੱਤਾ ਹੈ ਅਤੇ ਇਹ ਸਾਰੀਆਂ ਗੱਲਾਂ ਭਾਜਪਾ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ।
ਨਾਬਾਲਿਗ ਕੁੜੀ ਨਾਲ ਪਿਆਰ ਦੀਆਂ ਪੀਂਘਾ ਪਾ ਬੁਰਾ ਫਸਿਆ ਮੁੰਡਾ, ਪੁੱਜਾ ਜੇਲ
NEXT STORY